ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇ: PM ਮੋਦੀ

ਲੌਕਡਾਊਨ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇ: PM ਮੋਦੀ

ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ’ਚ ਲਗਾਤਾਰ ਵਧਦੇ ਜਾ ਰਹੇ ਹਨ। ਇਹ ਖ਼ਬਰ ਲਿਖੇ ਜਾਣ ਤੱਕ ਇਸ ਵਾਇਰਸ ਨੇ 8 ਜਾਨਾਂ ਲੈ ਲਈਆਂ ਸਨ ਤੇ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 429 ਹੋ ਗਈ ਸੀ। ਦੇਸ਼ ਦੇ 15 ਤੋਂ ਵੱਧ ਸੂਬਿਆਂ ਦੀਆਂ ਸਰਕਾਰਾਂ ਨੇ ਲੌਕਡਾਊਨ ਦੇ ਹੁਕਮ ਜਾਰੀ ਕੀਤੇ ਹੋਏ ਹਨ। ਫਿਰ ਵੀ ਲੋਕ ਲਗਾਤਾਰ ਬਾਹਰ ਨਿੱਕਲ ਰਹੇ ਹਨ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅਜਿਹੇ ਲੋਕਾਂ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ।

 

 

ਦਰਅਸਲ, ਕੱਲ੍ਹ ਐਤਵਾਰ ਨੂੰ ਦੇਸ਼ ਦੇ ਬਹੁਤੇ ਹਿੱਸਿਆਂ ’ਚ ਜਨਤਾ ਕਰਫ਼ਿਊ ਦੇ ਬਾਵਜੂਦ ਲੋਕ ਸ਼ਾਮੀਂ 5:00 ਵਜੇ ਥਾਲ਼ੀਆਂ, ਤਾਲ਼ੀਆਂ ਤੇ ਸ਼ੰਖ ਵਜਾਉਣ ਲਈ ਵੱਡੀ ਗਿਣਤੀ ’ਚ ਘਰਾਂ ਤੋਂ ਬਾਹਰ ਨਿੱਕਲ ਆਏ ਸਨ। ਇਸ ’ਤੇ ਹੀ ਸ੍ਰੀ ਮੋਦੀ ਨੇ ਹੁਣ ਸਖ਼ਤੀ ਪ੍ਰਗਟਾਈ ਹੈ।

 

 

ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਲਿਖਿਆ ਹੈ ਕਿ ਲੋਕ ਲੌਕਡਾਊਨ ਦੀ ਪਾਲਣਾ ਨਹੀਂ ਕਰ ਰਹੇ; ਸਰਕਾਰਾਂ ਕਾਨੂੰਨ ਦੀ ਪਾਲਣਾ ਕਰਵਾਉਣ।

 

 

ਕੇਂਦਰ ਸਰਕਾਰ ਨੇ ਹੁਣ ਇੱਕ ਹਦਾਇਤ ਜਾਰੀ ਕੀਤੀ ਹੈ ਕਿ ਜੇ ਕੋਈ ਲੌਕਡਾਊਨ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਵਿਰੁੰਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

 

 

ਲੌਕਡਾਊਨ ਦੀ ਹਾਲਤ ਬਾਰੇ ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ’ਚ ਲਿਖਿਆ ਹੈ ਕਿ ਲੌਕਡਾਊਨ ਨੂੰ ਹਾਲੇ ਵੀ ਕਈ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਕ੍ਰਿਪਾ ਕਰ ਕੇ ਆਪਣੇ–ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ, ਹਦਾਇਤਾਂ ਦੀ ਪਾਲਣਾ ਗੰਭੀਰਤਾ ਨਾਲ ਕਰੋ। ਸੂਬਾ ਸਰਕਾਰਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਨਿਯਮਾਂ ਤੇ ਕਾਨੂੰਨਾਂ ਦੀ ਪਾਲਣਾ ਕਰਵਾਉਣ।

 

 

ਇੱਥੇ ਵਰਨਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਦੇਸ਼ ਦੇ 15 ਸੂਬਿਆਂ ਵਿੱਚ ਲੌਕਡਾਊਨ ਦੇ ਹਾਲਾਤ ਹਨ ਪਰ ਅੱਜ ਸੋਮਵਾਰ ਸਵੇਰੇ ਕੁਝ ਲੋਕ ਸੜਕਾਂ ’ਤੇ ਵਿਖਾਈ ਦਿੱਤੇ। ਦਿੱਲੀ–ਨੌਇਡਾ ਐਕਸਪ੍ਰੈੱਸਵੇਅ ਉੱਤੇ ਤਾਂ ਅੱਜ ਸਵੇਰੇ ਜਾਮ ਹੀ ਲੱਗ ਗਿਆ ਸੀ। ਇਸ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਟਵੀਟ ਸਾਹਮਣੇ ਆਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Strict Action to be taken against the people who defy Lockdown says PM Modi