ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਿਨਮਯਾਨੰਦ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਵਿਦਿਆਰਥਣ ਗ੍ਰਿਫ਼ਤਾਰ

ਚਿਨਮਯਾਨੰਦ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਵਿਦਿਆਰਥਣ ਗ੍ਰਿਫ਼ਤਾਰ

ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਸਵਾਮੀ ਚਿਨਮਯਾਨੰਦ ਤੋਂ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਕਾਨੂੰਨ ਵਿਸ਼ੇ ਦੀ 23 ਸਾਲਾ ਵਿਦਿਆਰਥਣ ਨੂੰ SIT ਨੇ ਉਸ ਦੇ ਘਰੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਨੂੰ ਇੱਕ ਸਥਾਨਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਪ੍ਰਵਾਨ ਕਰ ਲਈ ਗਈ; ਜਿਸ ਉੱਤੇ 26 ਸਤੰਬਰ ਨੂੰ ਸੁਣਵਾਈ ਹੋਵੇਗੀ।

 

 

ਉੱਤਰ ਪ੍ਰਦੇਸ਼ ਦੇ ਡੀਜੀਪੀ ਓਪੀ ਸਿੰਘ ਨੇ ਦੱਸਿਆ ਕਿ ਸਵਾਮੀ ਚਿਨਮਯਾਨੰਦ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਨੂੰ SIT ਨੇ ਕਥਿਤ ਤੌਰ ਉੱਤੇ ਫਿਰੋਤੀ ਵਸੂਲਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਦਿਆਰਥਣ ਦੇ ਵਕੀਲ ਅਨੂਪ ਤ੍ਰਿਵੇਦੀ ਨੇ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਏਡੀਜੇ ਸੁਧੀਰ ਕੁਮਾਰ ਦੀ ਅਦਾਲਤ ਨੇ ਸਵਾਮੀ ਚਿਨਮਯਾਨੰਦ ਉੱਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਵਿਦਿਆਰਥਣ ਦੀ ਅਗਾਊਂ ਜ਼ਮਾਨਤ ਪਟੀਸ਼ਨ ਵਿਚਾਰ ਲਈ ਪ੍ਰਵਾਨ ਕਰ ਲਈ।

 

 

ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਸਾਰੇ ਰਿਕਾਰਡ 26 ਸਤੰਬਰ ਨੂੰ ਤਲਬ ਕੀਤੇ ਹਨ। ਸ੍ਰੀ ਤ੍ਰਿਵੇਦੀ ਨੇ ਕਿਹਾ ਇਹ ਰਾਹਤ ਦੀ ਗੱਲ ਹੈ ਕਿ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਵਿਚਾਰ ਲਈ ਪ੍ਰਵਾਨ ਕਰ ਲਈ ਹੈ ਤੇ ਆਮ ਤੌਰ ਉੱਤੇ ਅਜਿਹੇ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਨਹੀਂ ਹੁੰਦੀ।

 

 

ਇਸ ਦੌਰਾਨ, ਵਿਦਿਆਰਥਣ ਨੂੰ ਉਸ ਦੇ ਘਰ ਛੱਡਣ ਪੁੱਜੀ SIT ਨੇ ਲੜਕੀ ਨੂੰ ਉਸ ਦੇ ਘਰ ਦੇਰ ਸ਼ਾਮੀਂ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਪੁੱਛਗਿੱਛ ਕਰਨ ਵਾਲੀ ਟੀਮ ਵਿੱਚ ਦੋ ਮਹਿਲਾ ਅਧਿਕਾਰੀਆਂ ਤੋਂ ਇਲਾਵਾ ਸੱਤ ਜਣੇ ਸਨ। SIT ਨੇ ਵਿਦਿਆਰਥਣ ਨੂੰ ਕਿਹੜੇ ਨੁਕਤਿਆਂ ਬਾਰੇ ਪੁੱਛਗਿੱਛ ਕੀਤੀ, ਇਸ ਦੀ ਜਾਣਕਾਰੀ ਨਹੀਂ ਮਿਲ ਸਕੀ।

 

 

ਇਸ ਤੋਂ ਪਹਿਲਾਂ ਵਿਦਿਆਰਥਣ ਨੇ ਹਾਈ ਕੋਰਟ ਵਿੱਚ ਬੇਨਤੀ ਕੀਤੀ ਸੀ ਕਿ ਉਸ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਾਈ ਜਾਵੇ। ਇਸ ਉੱਤੇ ਜਸਟਿਸ ਮਨੋਜ ਮਿਸ਼ਰਾ ਤੇ ਜਸਟਿਸ ਮੰਜੂ ਰਾਣੀ ਚੌਹਾਨ ਦੇ ਬੈਂਚ ਨੇ ਗ੍ਰਿਫ਼ਤਾਰੀ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਲੜਕੀ ਜੇ ਰਾਹਤ ਚਾਹੁੰਦੀ ਹੈ, ਤਾਂ ਉਹ ਉਚਿਤ ਬੈਂਚ ਸਾਹਮਣੇ ਨਵੀਂ ਪਟੀਸ਼ਨ ਦਾਇਰ ਕਰ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Student arrested who accused Chinmayanand of rape