ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖ਼ੁਸਖ਼ਬਰੀ: ਕਾਲਜਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦਾ ਮੁਫ਼ਤ 'ਚ ਬਣੇਗਾ ਪਾਸਪੋਰਟ 

ਕੋਰੋਨਾ ਲੌਕਡਾਊਨ ਵਿਚਕਾਰ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਵੱਡੀ ਖ਼ੁਸ਼ਖ਼ਬਰੀ ਹੈ। ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਰਾਜ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅੰਤਮ ਸਾਲ ਦੀਆਂ ਕਲਾਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫ਼ਤ ਪਾਸਪੋਰਟ ਬਣਾਉਣ ਦੀ ਯੋਜਨਾ ਚਲਾ ਰਹੀ ਹੈ।

 

ਹਰਿਆਣਾ ਦੇ ਉੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਇੱਕ ਵਾਰ ਫਿਰ ਪੱਤਰ ਲਿਖ ਕੇ ਵਿਦਿਆਰਥੀਆਂ ਨੂੰ ਪਾਸਪੋਰਟ ਬਣਾਉਣ ਲੈਣ ਲਈ ਪ੍ਰੇਰਿਤ ਕਰਨ।

 

ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਅਕਸਰ ਵੇਖਿਆ ਗਿਆ ਹੈ ਕਿ ਰਾਜ ਦੇ ਅਜਿਹੇ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਚੰਗੀਆਂ ਯੂਨੀਵਰਸਿਟੀਆਂ ਬਾਰੇ ਗਿਆਨ ਦੀ ਘਾਟ ਕਾਰਨ ਅਗਲੀ ਪੜ੍ਹਾਈ ਨਹੀਂ ਕਰ ਪਾਉਂਦੇ, ਜਿਸ ਕਾਰਨ ਵਿਦੇਸ਼ਾਂ ਵਿੱਚ ਉਨ੍ਹਾਂ ਦੀਆਂ ਨੌਕਰੀਆਂ ਦੀ ਸੰਭਾਵਨਾ ਵੀ ਘੱਟ ਜਾਂਦੀ ਹੈ।

 

ਇਸ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਫਾਈਨਲ ਈਅਰ ਕਲਾਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਕਾਲਜ ਵਿੱਚ ਪਾਸਪੋਰਟ ਬਣਾਉਣ ਲਈ ਇਕ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ।
.....

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Students studying in haryana govt colleges will get free Passport