ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CPI ਜਨਰਲ ਸਕੱਤਰ ਸੁਧਾਕਰ ਰੈਡੀ ਦੇ ਸਕਦੇ ਨੇ ਅਸਤੀਫਾ

CPI ਜਨਰਲ ਸਕੱਤਰ ਸੁਧਾਕਰ ਰੈਡੀ ਦੇ ਸਕਦੇ ਨੇ ਅਸਤੀਫਾ

ਲੋਕ ਸਭਾ ਚੋਣਾਂ ਵਿਚ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਪਾਰਟੀ ਜਨਰਲ ਸਕੱਤਰ  ਐਸ ਸੁਧਾਕਰ ਰੈਡੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੀਪੀਆਈ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚੋਣ ਵਿਚ ਪਾਰਟੀ ਦੇ ਪ੍ਰਦਰਸ਼ਨ ਦੀ ਸਮੀਖਿਆ ਲਈ ਜੁਲਾਈ ਵਿਚ ਆਯੋਜਿਤ ਰਾਸ਼ਟਰੀ ਪਰਿਸ਼ਦ ਦੀ ਮੀਟਿੰਗ ਵਿਚ ਰੈਡੀ ਜਨਰਲ ਸਕੱਤਰ ਅਹੁਦੇ ਉਤੇ ਅਸਤੀਫਾ ਦੇ ਸਕਦੇ ਹਨ।

 

ਰੈਡੀ ਨੇ ਚੋਣ ਨਤੀਜੇ ਐਲਾਨ ਹੋਣ ਬਾਅਦ ਪਾਰਟੀ ਪੋਲਿਟ ਬਿਊਰੋ ਦੀ ਮੀਟਿੰਗ ਵਿਚ ਹੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫੇ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਪਾਰਟੀ ਆਗੂਆਂ ਨੇ ਚੋਣ ਵਿਚ ਹਾਰ ਲਈ ਸਾਰੇ ਆਗੂਆਂ ਦੀ ਸਮੂਹਿਕ ਜ਼ਿੰਮੇਵਾਰੀ ਹੋਣ ਦੀ ਗੱਲ ਕਹਿੰਦੇ ਹੋਏ ਉਨ੍ਹਾਂ ਦੀ ਪੇਸ਼ਕਸ਼ ਮੰਨਣ ਤੋਂ ਇਨਕਾਰ ਕਰ ਦਿੱਤਾ।

 

ਜ਼ਿਕਰਯੋਗ ਹੈ ਕਿ ਸੀਪੀਆਈ ਨੂੰ ਲੋਕ ਸਭਾ ਚੋਣਾਂ ਵਿਚ ਸਿਰਫ ਦੋ ਸੀਟਾਂ ਮਿਲੀਆਂ ਹਨ। ਸਮਝਿਆ ਜਾਂਦਾ ਹੈ ਕਿ ਰੈਡੀ ਨੇ ਆਪਣੀ ਖਰਾਬ ਸਿਹਤ ਕਾਰਨ ਵੀ ਹੁਣ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਮਨ ਬਣਾ ਲਿਆ ਹੈ।  ਉਨ੍ਹਾਂ ਦਾ ਮੰਨਣਾ ਹੈ ਕਿ ਸਿਹਤ ਕਾਰਨਾਂ ਨਾਲ ਵੀ ਹੁਣ ਉਹ ਅੱਗੇ ਕਰਨ ਦੀ ਸਥਿਤੀ ਵਿਚ ਨਹੀਂ ਹੈ। ਜ਼ਿਕਰਯੋਗ ਹੈ ਕਿ 12ਵੀਂ ਅਤੇ 14ਵੀਂ ਲੋਕ ਸਭਾ ਵਿਚ ਮੈਂਬਰ ਰਹੇ ਰੈਡੀ 2012 ਵਿਚ ਸੀਪੀਆਈ ਦੇ ਜਨਰਲ ਸਕੱਤਰ ਬਣੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sudhakar Reddy can resign as CPI general secretary