ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਨੂੰ ਮੁੰਹ ਦਾ ਜੁਲਾਬ ਤੇ ਵਿਚਾਰਧਾਰਾ ਦੀ ਕਬਜ ਦੀ ਬਿਮਾਰੀ - ਨਵਜੋਤ ਸਿੱਧੂ

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਵੱਲੋਂ ਲੰਘੇ ਦਿਨੀਂ ਦਿੱਤੇ ਗਏ ਬਿਆਨ ਦਾ ਕਰਾਰਾ ਜਵਾਬ ਦਿੱਤਾ ਹੈ।

 

ਨਵਜੋਤ ਸਿੱਧੂ ਨੇ ਅੱਜ ਆਪਣੀ ਚੰਡੀਗੜ੍ਹ ਵਿਖੇ ਰਿਹਾਇਸ਼ ’ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਮੁੰਹ ਦਾ ਜੁਲਾਬ (ਟੱਟੀਆਂ ਲੱਗਣਾ) ਅਤੇ ਵਿਚਾਰਧਾਰਾ ਦੀ ਕਬਜ਼ (ਟੱਟੀਆਂ ਬੰਦ ਹੋਣਾ) ਦੀ ਬੀਮਾਰੀ ਹੈ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਲੱਗੀਆਂ ਇਨ੍ਹਾਂ ਬੀਮਾਰੀਆਂ ਚ ਉਨ੍ਹਾਂ ਦਾ ਕੀ ਕਸੂਰ ਹੈ।

 

ਪੱਤਰਕਾਰ ਵੱਲੋਂ ਪੁੱਛੇ ਗਏ ਸਵਾਲ ਦਾ ਨਵਜੋਤ ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ ਚ ਜਵਾਬ ਦਿੰਦਿਆਂ ਕਿਹਾ, ‘ਸੁਖਬੀਰ ਬਾਦਲ ਨੂੰ ਜੇਕਰ ਮੁੰਹ ਦਾ ਜੁਲਾਬ ਹੋਇਆ ਹੈ ਤਾਂ ਉਸ ਵਿਚ ਮੇਰਾ ਕੋਈ ਕਸੂਰ ਨਹੀ ਹੈ, ਜੇਕਰ ਉਸਨੂੰ ਵਿਚਾਰਧਾਰਾ ਦੀ ਕਬਜ ਹੈ ਤਾਂ ਉਸ ਵਿਚ ਮੇਰਾ ਕੋਈ ਕਸੂਰ ਨਹੀਂ ਹੈ।’

 

 

ਜਿ਼ਕਰਯੋਗ ਹੈ ਕਿ ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਲਾਂਘੇ ਸਬੰਧੀ ਸਿੱਧੂ ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਪਾਗਲ ਹੋ ਚੁੱਕਿਆ ਹੈ, ਸਿੱਧੂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਡੂੰਘੇ ਸਬੰਧ ਹਨ, ਇਸ ਲਈ ਨਵਜੋਤ ਸਿੱਧੂ ਦੇ ਫ਼ੋਨ ਕਾਲਾਂ ਦੇ ਰਿਕਾਰਡ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਸੱਚ ਸਾਹਮਣੇ ਆ ਸਕੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badals struggle for demeanor and control of ideology - Navjot Sidhu