ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਫ਼ ਸਕੱਤਰ ਨਾਲ ਕੁੱਟਮਾਰ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਨੂੰ ਸੰਮਨ

ਮੁੱਖ ਸਕੱਤਰ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਈ ਕੁੱਟਮਾਰ ਮਾਮਲੇ ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 11 ਹੋਰਨਾਂ ਪਾਰਟੀ ਵਿਧਾਇਕਾਂ ਖਿਲਾਫ ਸੰਮਨ ਭੇਜਿਆ ਗਿਆ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 25 ਅਕਤੂਬਰ ਨੂੰ ਅਗਲੀ ਸੁਣਵਾਈ ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

 

 

ਦਿੱਲੀ ਪੁਲਿਸ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਕਰਨ ਦੇ ਮਾਮਲੇ ਚ ਦਾਇਰ ਦੋਸ਼ ਪੱਤਰ ਚ ਇਨ੍ਹਾਂ ਸਾਰਿਆਂ ਦਾ ਨਾਂ ਲਿਆ ਸੀ। ਦੋਸ਼ ਪੱਤਰ ਚ ਪੁਲਿਸ ਨੇ ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਅਮਾਨਤੁੱਲਾ ਖ਼ਾਨ, ਪ੍ਰਕਾਸ਼ ਜਾਰਵਾਲ, ਨਿਤੀਨ ਤਿਆਗੀ, ਰਿਤੂਰਾਜ ਗੋਵਿੰਦ, ਸੰਜੀਵ ਝਾ, ਅਜੇ ਦੱਤ, ਰਾਜੇਸ਼ ਰਿਸ਼ੀ, ਰਾਜੇਸ਼ ਗੁਪਤਾ, ਮਦਨ ਲਾਲ, ਪਰਵੀਨ ਕੁਮਾਰ ਅਤੇ ਦਿਨੇਸ਼ ਮੋਹਨੀਆ ਨੂੰ ਵੀ ਦੋਸ਼ੀ ਬਣਾਇਆ ਹੈ।

 

ਦੱਸਣਯੋਗ ਹੈ ਕਿ ਇਹ ਘਟਨਾ 19 ਫਰਵਰੀ 2018 ਦੀ ਹੈ ਜਦ ਕੇਜਰੀਵਾਲ ਦੇ ਘਰ ਤੇ ਰਾਸ਼ਨ ਕਾਰਡ ਤੇ ਹੋਰਨਾਂ ਮੁੱਦਿਆਂ ਤੇ ਬੈਠਕ ਦੌਰਾਨ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕਥਿਤ ਤੌਰ ਤੇ ਕੁੱਟਮਾਰ ਕੀਤੀ ਗਈ। ਇਸ ਘਟਨਾ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਇਸ ਤੋਂ ਬਾਅਦ ਦਿੱਲੀ ਦੇ ਆਈਏਐਸ ਅਧਿਕਾਰੀਆਂ ਨੇ ਕੇਜਰੀਵਾਲ ਸਰਕਾਰ ਅਤੇ ਮੰਤਰੀਆਂ ਨਾਲ ਗੱਲਬਾਤ ਕਰਨੀ ਅਤੇ ਮਿਲਣਾ ਬੰਦ ਕਰ ਦਿੱਤਾ ਸੀ। ਜਿਸ ਤੋਂ ਪੇ੍ਰਸ਼ਾਨ ਹੋ ਕੇ ਮੁੰਖ ਮੰਤਰੀ ਕੇਜਰੀਵਾਲ ਨੇ ਕਈ ਦਿਨਾਂ ਤੱਕ ਦਿੱਲੀ ਦੇ ਗਵਰਨਰ ਦਫ਼ਤਰ ਚ ਧਰਨਾ ਦਿੱਤਾ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Summons to Kejriwal and Sisodia in a beating with Chief Secretary