ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਨੰਦਾ ਪੁਸ਼ਕਰ ਮੌਤ ਮਾਮਲਾ: ਸ਼ਸ਼ੀ ਥਰੂਰ ਨੂੰ ਅਦਾਲਤ ਤੋਂ ਵਿਦੇਸ਼ ਜਾਣ ਦੀ ਮਿਲੀ ਆਗਿਆ

1 / 2ਸੁਨੰਦਾ ਪੁਸ਼ਕਰ ਮੌਤ ਮਾਮਲਾ: ਸ਼ਸ਼ੀ ਥਰੂਰ ਨੂੰ ਅਦਾਲਤ ਤੋਂ ਵਿਦੇਸ਼ ਜਾਣ ਦੀ ਮਿਲੀ ਆਗਿਆ

2 / 2ਸ਼ਸ਼ੀ ਥਰੂਰ ਨੂੰ ਅਦਾਲਤ ਤੋਂ ਵਿਦੇਸ਼ ਜਾਣ ਦੀ ਮਿਲੀ ਆਗਿਆ

PreviousNext

ਸੁਨੰਦਾ ਪੁਸ਼ਕਰ ਮੌਤ ਮਾਮਲੇ 'ਚ ਦੋਸ਼ੀ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੂੰ ਦਿੱਲੀ ਦੀ ਅਦਾਲਤ ਨੇ 1 ਜੂਨ ਤੋਂ 2 ਜੁਲਾਈ ਤੱਕ ਵਿਦੇਸ਼ ਜਾਣ ਦੀ ਆਗਿਆ ਦਿੱਤੀ ਹੈ। ਦਰਅਸਲ, ਸ਼ਸ਼ੀ ਥਰੂਰ ਨੇ ਵਿਦੇਸ਼ ਜਾਣ ਲਈ ਅਦਾਲਤ ਤੋਂ ਆਗਿਆ ਮੰਗੀ ਸੀ ਜਿਸ 'ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ। 

 

ਸੁਨੰਦਾ ਪੁਸ਼ਕਰ ਦੇ ਪਤੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਨੂੰ ਆਈ.ਪੀ.ਸੀ. ਦੀ ਧਾਰਾ 498 ਏ (ਪਤੀ ਜਾਂ ਉਸ ਦੇ ਰਿਸ਼ਤੇਦਾਰਾਂ ਵੱਲੋਂ ਮਹਿਲਾ ਨਾਲ ਬੇਹਰਮੀ) ਤਹਿਤ ਦੋਸ਼ ਲਾਇਆ ਗਿਆ ਸੀ ਪਰ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।


ਜ਼ਿਕਰਯੋਗ ਹੈ ਕਿ ਸੁਨੰਦਾ ਪੁਸ਼ਕਰ 17 ਜਨਵਰੀ 2014 ਦੀ ਰਾਤ ਨੂੰ ਦਿੱਲੀ ਦੇ ਇੱਕ ਲਗਜ਼ਰੀ ਹੋਟਲ ਦੇ ਕਮਰੇ 'ਚ ਸ਼ੱਕੀ ਹਲਾਤਾਂ ਵਿੱਚ ਮ੍ਰਿਤਕ ਪਾਈ ਗਈ ਸੀ। ਉਸ ਸਮੇਂ ਸ਼ਸ਼ੀ ਥਰੂਰ ਦੇ ਬੰਗਲੇ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਇਸ ਲਈ ਦੋਵੇਂ ਹੋਟਲ ਵਿੱਚ ਠਹਿਰੇ ਹੋਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਥਰੂਰ ਦਾ ਪਾਕਿਸਤਾਨੀ ਪੱਤਰਕਾਰ ਨਾਲ ਅਫੇਅਰ ਚੱਲ ਰਿਹਾ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunanda Pushkar death case Delhi Court allows Shashi Tharoor to travel abroad from June 1 to July 2