ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਤੋਂ ਬਾਅਦ ਨੈਤਿਕਤਾ ਦੇ ਆਧਾਰ ਉੱਤੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਗੁਰਦਾਸਪੁਰ ਤੋਂ ਆਪਣੀ ਸੀਟ ਬਚਾਉਣ ਵਿੱਚ ਕਾਮਯਾਬ ਨਹੀਂ ਹੋਇਆ ਤਾਂ ਮੈਨੂੰ ਸੂਬੇ ਦਾ ਮੁਖੀ ਰਹਿਣ ਦਾ ਕੋਈ ਹੱਕ ਨਹੀਂ ਹੈ। ਸੁਨੀਲ ਜਾਖੜ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ ਪਰ ਅਜੇ ਤੱਕ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਹੈ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੁਨੀਲ ਜਾਖੜ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜੇ ਸਨ ਅਤੇ ਇਨ੍ਹਾਂ ਨੂੰ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਤੋਂ ਵੱਡੇ ਫਰਕ ਨਾਲ ਹਾਰ ਮਿਲੀ ਸੀ।