ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਨਾਓ ਕਾਂਡ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ 6 ਸਤੰਬਰ ਤੱਕ ਕੀਤੀ ਮੁਲਤਵੀ 


ਸੋਮਵਾਰ ਨੂੰ ਸੁਪਰੀਮ ਕੋਰਟ ਨੇ ਉਨਾਓ ਬਲਾਤਕਾਰ ਅਤੇ ਸੜਕ ਹਾਦਸੇ ਮਾਮਲੇ ਦੀ ਸੁਣਵਾਈ 6 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਗਲੀ ਸੁਣਵਾਈ ਨੂੰ ਹੇਠਲੀ ਅਦਾਲਤ ਵਿੱਚ ਹੁਣ ਤੱਕ ਹੋਏ ਮੁਕੱਦਮੇ ਦੀ ਰਿਪੋਰਟ ਨੂੰ ਵੀ ਸੁਪਰੀਮ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।


ਸੁਪਰੀਮ ਕੋਰਟ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੂੰ ਪੁੱਛਿਆ ਕਿ ਕੇਸ ਦੀ ਸੁਣਵਾਈ ਪੂਰੀ ਹੋਣ ਕਰਨ ਵਿੱਚ ਹੋਰ ਕਿੰਨਾ ਸਮਾਂ ਲੱਗੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਅਦਾਲਤ ਨੇ ਇਸ ਕੇਸ ਵਿੱਚ 45 ਦਿਨਾਂ ਦੀ ਨਿਰਪੱਖ ਅਤੇ ਜਲਦੀ ਸੁਣਵਾਈ ਦੇ ਆਦੇਸ਼ ਦਿੱਤੇ ਹਨ। ਮੁਕੱਦਮਾ ਦਿੱਲੀ ਦੀ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਹੈ। ਸਾਰੇ ਦੋਸ਼ੀਆਂ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਹੈ।

 

ਸੀਬੀਆਈ ਨੇ ਉਨਾਓ ਬਲਾਤਕਾਰ ਪੀੜਤ ਦੇ ਬਿਆਨ ਕੀਤੇ ਦਰਜ

 

ਸੀਬੀਆਈ ਨੇ ਸੜਕ ਹਾਦਸੇ ਮਾਮਲੇ ਵਿੱਚ ਉਨਾਓ ਸਮੂਹਿਕ ਬਲਾਤਕਾਰ ਪੀੜਤ ਦਾ ਬਿਆਨ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਈ ਉਨਾਓ ਬਲਾਤਕਾਰ ਪੀੜਤਾ ਨੂੰ ਲਖਨਊ ਸਥਿਤ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

 

ਅਧਿਕਾਰੀਆਂ ਨੇ ਕਿਹਾ ਕਿ ਉਸ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਸੀ ਅਤੇ ਉਸ ਨੂੰ ਵਾਰਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਸੀਬੀਆਈ ਨੇ ਪੀੜਤਾ ਦੇ ਬਿਆਨ ਦਰਜ ਕੀਤੇ। ਇਹ ਬਿਆਨ ਸੜਕ ਹਾਦਸੇ ਦੇ ਇੱਕ ਕੇਸ ਵਿੱਚ ਦਰਜ ਕੀਤਾ ਗਿਆ ਹੈ ਜਿਸ ਵਿੱਚ ਉਸ ਦੇ ਦੋ ਰਿਸ਼ਤੇਦਾਰਾਂ ਦੀ ਮੌਤ ਹੋ ਗਈ ਸੀ ਅਤੇ ਉਹ ਅਤੇ ਉਸ ਦਾ ਵਕੀਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ।

 

ਉਨਾਓ ਦੀ ਰਹਿਣ ਵਾਲੀ ਪੀੜਤ ਲੜਕੀ ਦਾ ਦੋਸ਼ ਹੈ ਕਿ ਸਾਲ 2017 ਵਿੱਚ ਉੱਤਰ ਪ੍ਰਦੇਸ਼ ਦੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੇ ਉਸ ਨਾਲ ਬਲਾਤਕਾਰ ਕੀਤਾ ਸੀ। ਉਸ ਸਮੇਂ ਉਹ ਨਾਬਾਲਗ਼ ਸੀ। ਸੇਂਗਰ ਨੂੰ ਪਿਛਲੇ ਮਹੀਨੇ ਭਾਜਪਾ ਤੋਂ ਕੱਢਿਆ ਜਾ ਚੁੱਕਾ ਹੈ। ਪੀੜਤ ਦੇ ਚਾਚੇ ਨੇ ਸੜਕ ਦੁਰਘਟਨਾ ਵਿੱਚ ਸੇਂਗਰ ਦੇ ਕਰੀਬੀਆਂ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ।  

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court adjourns hearing on Unnao gang rape and victim road accident case till 6 September