ਸੁਪਰੀਮ ਕੋਰਟ ਨੇ ਵੀਰਵਾਰ ਨੂੰ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਧੀ ਨੂੰ ਹਿਰਾਸਤ ਵਿਚ ਬੰਦ ਆਪਣੀ ਮਾਂ ਨਾਲ ਮਿਲਣ ਦੀ ਆਗਿਆ ਦੇ ਦਿੱਤੀ। ਮਹਿਬੂਬਾ ਮੁਫਤੀ ਦੀ ਧੀ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨਾਂ ਨੂੰ ਖਤਮ ਕੀਤੇ ਜਾਣ ਬਾਅਦ ਹਿਰਾਸਤ ਵਿਚ ਬੰਦ ਆਪਣੀ ਮਾਂ ਨੂੰ ਮਿਲਣਾ ਚਾਹੁੰਦੀ ਹੈ ਅਤੇ ਅਧਿਕਾਰੀਆਂ ਨੂੰ ਇਸਦੀ ਆਗਿਆ ਦੇਣ ਦਾ ਨਿਰਦੇਸ਼ ਦਿੱਤਾ ਜਾਵੇ।
ਸਮਾਚਾਰ ਏਜੰਸੀ ਏਐਨਆਈ ਮੁਤਾਬਕ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਧੀ ਇਲਤਿਜਾ ਨੂੰ ਨਿੱਜੀ ਤੌਰ ਉਤੇ ਆਪਣੀ ਮਾਂ ਨਾਲ ਮਿਲਣ ਲਈ ਚੇਨਈ ਤੋਂ ਸ੍ਰੀਨਗਰ ਦੀ ਯਾਤਰਾ ਕਰਨ ਦੀ ਆਗਿਆ ਦਿੱਤੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਉਹ ਸ੍ਰੀਨਗਰ ਦੇ ਹੋਰ ਹਿੱਸਿਆਂ ਵਿਚ ਜਾ ਸਕਦੀ ਹੈ, ਪ੍ਰੰਤੂ ਜੇਕਰ ਜ਼ਰੂਰਤ ਪਈ ਤਾਂ ਉਨ੍ਹਾਂ ਨੂੰ ਇਸ ਲਈ ਅਧਿਕਾਰੀਆਂ ਤੋਂ ਅਗਾਊ ਆਗਿਆ ਲੈਣੀ ਹੋਵੇਗੀ।
ਇਲਤਿਜ਼ਾ ਨੇ ਬੁੱਧਵਾਰ ਨੂੰ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਚਿਤਿੰਤ ਹੈ, ਕਿਉਂਕਿ ਉਨ੍ਹਾਂ ਨਾਲ ਇਕ ਮਹੀਨੇ ਤੋਂ ਮੁਲਾਕਾਤ ਨਹੀਂ ਹੋਈ ਹੈ।