ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਪਰੀਮ ਕੋਰਟ ਨੇ ਰੱਦ ਕੀਤੀ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਵਾਲੀ ਪਟੀਸ਼ਨ

ਸੁਪਰੀਮ ਕੋਰਟ ਨੇ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਵਾਲੀ ਮੰਗ ਨਾਲ ਸਬੰਧਤ ਜਨਹਿਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਜੱਜ ਨੇ ਕਿਹਾ ਕਿ ਮਹਾਤਮਾ ਗਾਂਧੀ ਭਾਰਤ ਰਤਨ ਤੋਂ ਉੱਪਰ ਹਨ।
 

 

ਸੁਪਰੀਮ ਕੋਰਟ ਦੀ ਸੁਣਵਾਈ ਕਰਦਿਆਂ ਪਟੀਸ਼ਨ ਦਾਖਲ ਕਰਨ ਵਾਲੇ ਨੂੰ ਕੇਂਦਰ ਸਰਕਾਰ ਨੂੰ ਇਸ ਬਾਰੇ ਲਿਖਣ ਲਈ ਕਿਹਾ ਹੈ। ਸੀਜੇਆਈ ਨੇ ਕਿਹਾ ਕਿ ਮਹਾਤਮਾ ਗਾਂਧੀ ਨੂੰ ਕਿਸੇ ਰਸਮੀ ਮਾਨਤਾ ਦੀ ਜ਼ਰੂਰਤ ਨਹੀਂ ਹੈ। ਉਹ ਰਾਸ਼ਟਰ ਪਿਤਾ ਹਨ। ਉਹ ਇਨ੍ਹਾਂ ਮਾਨਤਾਵਾਂ ਤੋਂ ਬਹੁਤ ਉੱਪਰ ਹਨ। ਲੋਕ ਉਨ੍ਹਾਂ ਨੂੰ ਬਹੁਤ ਸਤਿਕਾਰ ਨਾਲ ਵੇਖਦੇ ਹਨ।
 

ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਮੰਗ ਲਈ ਕਈ ਵਾਰ ਪੀਆਈਐਲ ਦਾਇਰ ਕੀਤੀ ਜਾ ਚੁੱਕੀ ਹੈ। ਸੁਪਰੀਮ ਕੋਰਟ ਨੇ ਹਰ ਵਾਰ ਇਹੀ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣਾ ਉਨ੍ਹਾਂ ਦੇ ਯੋਗਦਾਨ ਨੂੰ ਘੱਟ ਸਮਝਣ ਜਿਹਾ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court declining PIL for Bharat Ratna to Mahatma Gandhi