ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਖਿਲਾਫ਼ ਦਾਇਰ ਅਪੀਲ ਖਾਰਿਜ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰ ਨੇ ਸੁਪਰੀਮ ਕੋਰਟ ਤੋਂ ਮੁਆਵਜ਼ੇ ਦੀ ਮੰਗ ਅਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਵਾਲੀ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ। ਵੀਰਵਾਰ ਨੂੰ ਸੁਣਵਾਈ ਦੌਰਾਨ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਇਨ੍ਹਾਂ ਮੰਗਾਂ ’ਤੇ ਸੰਵਿਧਾਨਕ ਬੈਂਚ ਵਿਚਾਰ ਕਰ ਚੁੱਕੀ ਹੈ, ਇਸ ਲਈ ਇਸ ਤੇ ਹੁਣ ਸੁਣਵਾਈ ਨਹੀਂ ਕਰਾਂਗੇ।

 

ਦੱਸ ਦੇਈਏ ਕਿ ਰਾਜੀਵ ਗਾਂਧੀ ਕਤਲਕਾਂਡ ਦੇ 7 ਦੋਸ਼ੀਆਂ ਨੂੰ ਰਿਹਾਅ ਕਰਨ ਦੇ ਤਾਮਿਲਨਾਡੂ ਸਰਕਾਰ ਦੇ 2014 ਦੇ ਫੈਸਲੇ ਦਾ ਵਿਰੋਧ ਕਰਨ ਲਈ ਇਹ ਅਪੀਲ ਐਸ ਅੱਬਾਸ ਨੇ ਦਾਇਰ ਕੀਤੀ ਸੀ। ਸਾਬਕਾ ਪ੍ਰਧਾਨ ਮੰਤਰੀ ਦੇ ਨਾਲ 1991 ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਅਪੀਲ ਦਾਇਰ ਕਰਕੇ ਤਾਮਿਲਨਾਡੂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ।

 

ਤੱਤਕਾਲੀਨ ਜੈ ਜੈਲਲੀਤਾ ਸਰਕਾਰ ਨੇ ਸਾਲ 2014 ਚ ਮਾਮਲੇ ਦੇ 7 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਾਮਿਲਨਾਡੂ ਦੇ ਸ਼੍ਰੀਪੇਰੁਮਬਦੁਰ ਚ 21 ਮਈ 1991 ਨੂੰ ਕਤਲ ਕਰ ਦਿੱਤਾ ਗਿਆ ਸੀ।

 

ਪ੍ਰਿਯੰਕਾ ਚੋਪੜਾ ਦੀ ਮਾਂ ਨੇ ਆਪਣੇ ਜੁਆਈ ਨਿੱਕ ਨੂੰ ਦਸਿਆ ‘ਡਾਨ’

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:supreme-court-dismissed-the-plea-seeking-directions-not-to-proceed-premature-release-of-7-convicts-in-rajiv-gandhi-assassination-case