ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਨਾਓ ਕਾਂਡ : ਸੜਕ ਹਾਦਸੇ ਦੀ ਜਾਂਚ ਲਈ CBI ਨੂੰ ਹੋਰ ਸਮਾਂ ਮਿਲਿਆ

ਫਾਇਲ ਫੋਟੋ

ਸੁਪਰੀਮ ਕੋਰਟ ਨੇ ਉਨਾਓ ਬਲਾਤਕਾਰ ਪੀੜਤਾ ਦੀ ਸੜਕ ਹਾਦਸੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ 15 ਦਿਨ ਦਾ ਹੋਰ ਸਮਾਂ ਦਿੱਤਾ ਹੈ। ਸੀਬੀਆਈ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਜੱਜ ਦੀਪਕ ਗੁਪਤਾ ਅਤੇ ਜੱਜ ਬੋਸ ਦੇ ਬੈਂਚ ਸਾਹਮਣੇ ਦਲੀਲ ਦਿੱਤੀ ਕਿ ਹਾਦਸੇ ਵਿਚ ਜ਼ਖਮੀ ਵਕੀਲ ਦਾ ਬਿਆਨ ਦਰਜ ਨਹੀਂ ਹੋ ਸਕਿਆ, ਇਸ ਲਈ ਉਸ ਨੂੰ ਜਾਂਚ ਪੂਰੀ ਕਰਨ ਲਈ ਕੁਝ ਹੋਰ ਸਮਾਂ ਦਿੱਤਾ ਜਾਵੇ।

 

ਤੁਸ਼ਾਰ ਮੇਹਤਾ ਨੇ ਕਿਹਾ ਕਿ 28 ਜੁਲਾਈ ਨੂੰ ਰਾਏਬਰੇਲੀ ਸੜਕ ਹਾਦਸੇ ਵਿਚ ਗੰਭੀਰ ਤੌਰ ਉਤੇ ਜ਼ਖਮੀ ਵਕੀਲ ਮਹਿੰਦਰ ਸਿੰਘ ਬੇਹੋਸ਼ੀ ਵਿਚ ਹਨ, ਇਸ ਲਈ ਉਨ੍ਹਾਂ ਦਾ ਬਿਆਨ ਦਰਜ ਨਹੀਂ ਕੀਤਾ ਜਾ ਸਕਿਆ। ਅਜਿਹੇ ਵਿਚ ਸੀਬੀਆਈ ਨੂੰ ਹੋਰ 15 ਦਿਨ ਦਾ ਸਮਾਂ ਦਿੱਤਾ ਜਾਵੇ, ਜਿਸ ਨੂੰ ਅਦਾਲਤ ਨੇ ਮੰਨ ਲਿਆ ਅਤੇ ਮਾਮਲੇ ਦੀ ਜਾਂਚ ਸੁਣਵਾਈ ਅਕਤੂਬਰ ਤੱਕ ਅੱਗੇ ਪਾ ਦਿੱਤੀ। ਉਨਾਓ ਬਲਾਤਕਾਰ ਪੀੜਤਾ 28 ਜੁਲਾਈ ਨੂੰ ਰਾਏਬਰੇਲੀ ਜਾਂਦੇ ਸਮੇਂ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ। ਹਾਦਸੇ ਸਮੇਂ ਗੱਡੀ ਵਿਚ ਪੀੜਤਾ ਨਾਲ ਉਨ੍ਹਾਂ ਦਾ ਵਕੀਲ ਅਤੇ ਪਰਿਵਾਰ ਦੇ ਦੋ ਮੈਂਬਰ ਸ਼ਾਮਲ ਸਨ।

 

ਜ਼ਿਕਰਯੋਗ ਹੈ ਕਿ ਸੜਕ ਹਾਦਸੇ ਵਿਚ ਪੀੜਤਾ ਦੀ ਚਾਚੀ ਅਤੇ ਮਾਸੀ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ। ਪੀੜਤਾ ਅਤੇ ਵਕੀਲ ਦਾ ਕੁਝ ਸਮੇਂ ਤੱਕ ਲਖਨਊ ਦੇ ਹਸਪਤਾਲ ਵਿਚ ਇਲਾਜ ਚਲਿਆ ਸੀ, ਜਿਸਦੇ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਏਮਜ਼ ਲਿਆਂਦਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court granted 15 more days to CBI to investigate Unnao rape victim road accident case