ਸੁਪਰੀਮ ਕੋਰਟ ਨੇ ਲੋਕਪਾਲ ਦੀ ਨਿਯੁਕਤੀ ’ਚ ਦੇਰੀ ’ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਅੱਜ ਕੇਂਦਰ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਰਟ ਨੇ ਹੁਕਮ ਦਿੱਤਾ ਹੈ ਕਿ ਕੇਂਦਰ ਸਰਕਾਰ ਸਾਲ 2018 ਦੇ ਸਤੰਬਰ ਮਹੀਨੇ ਤੋਂ ਲੈ ਕੇ ਹੁਣ ਤੱਕ ਲੋਕਪਾਲ ਦੀ ਖੋਜ ਕਮੇਟੀ ਦੇ ਗਠਨ ਨੂੰ ਲੈ ਕੇ ਚੁੱਕੇ ਗਏ ਕਦਮਾਂ ਤੇ 17 ਜਨਵਰੀ 2019 ਤੱਕ ਹਲਫ਼ਨਾਮਾ ਦਾਇਰ ਕਰੇ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਸੁਪਰੀਮ ਕੋਰਟ ਨੇ ਅੱਜ ਤਲਖ ਰੁੱਖ ਵਰਤਦਿਆਂ ਪੁੱਛਿਆ ਕਿ ਲੋਕਪਾਲ ਦੀ ਨਿਯੁਕਤੀ ਚ ਦੇਰੀ ਕਿਉਂ ਹੋ ਰਹੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਦੱਸਣਯੋਗ ਹੈ ਕਿ ਸਤੰਬਰ 2018 ਚ ਕੇਂਦਰ ਸਰਕਾਰ ਨੇ ਲੋਕਪਾਲ ਪ੍ਰਧਾਨ ਤੇ ਉਸਦੇ ਮੈਂਬਰਾਂ ਦੇ ਨਾਂ ਦੀ ਸਿਫਾਰਿਸ਼ ਕਰਨ ਲਈ 8 ਮੈਂਬਰੀ ਕਮੇਟੀ ਬਣਾਈ ਸੀ। ਇਸ ਕਮੇਟੀ ਦਾ ਕੰਮ ਲੋਕਪਾਲ ਦੇ ਉਮੀਦਵਾਰਾਂ ਦੀ ਭਾਲ ਕਰਕੇ ਮੁੜ ਉਨ੍ਹਾਂ ਦੇ ਨਾਂ ਸਰਕਾਰ ਕੋਲ ਭੇਜਣਾ ਹੈ। ਇਸ ਕਮੇਟੀ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੀ ਸਾਬਕਾ ਜੱਜ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਕਰ ਰਹੀ ਹਨ।
Supreme Court directs Centre to place on record steps taken by the Search Committee with regard to appointment of Lokpal. SC expresses disappointment over the slow pace of progress in selection of Lokpal by the government. Next date of hearing is January 17. pic.twitter.com/BnTfhv7aEH
— ANI (@ANI) January 4, 2019
/