ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ 'ਚੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਅੱਜ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਜਿਸ ਤਰ੍ਹਾਂ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਸ਼ਾਹੀਨ ਬਾਗ 'ਚ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ, ਇਸ ਬਾਰੇ ਅੱਜ ਸੁਪਰੀਮ ਕੋਰਟ 'ਚ ਇੱਕ ਮਹੱਤਵਪੂਰਨ ਸੁਣਵਾਈ ਹੋਵੇਗਾ।
 

ਦਰਅਸਲ, ਸ਼ਾਹੀਨ ਬਾਗ 'ਚੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਸੁਪਰੀਮ ਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ਪਟੀਸ਼ਨ 'ਤੇ ਪਹਿਲਾਂ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਤਿੰਨ ਲੋਕਾਂ ਸੰਜੇ ਹੇਗੜੇ, ਸਾਧਨਾ ਰਾਮਚੰਦਰਨ ਅਤੇ ਵਜ਼ਾਹਤ ਹਬੀਬੁੱਲਾ ਨੂੰ ਵਾਰਤਾਕਾਰ ਨਿਯੁਕਤ ਕੀਤਾ ਸੀ।
 

ਤਿੰਨਾਂ ਵਾਰਤਾਕਾਰਾਂ ਨੂੰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਅਤੇ ਕੋਈ ਅਜਿਹਾ ਰਸਤਾ ਕੱਢਣ ਨੂੰ ਕਿਹਾ ਸੀ, ਜਿਸ ਨਾਲ ਪ੍ਰਦਰਸ਼ਨ ਕਾਰਨ ਬੰਦ ਰਸਤਾ ਖੁੱਲ੍ਹ ਸਕੇ। ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਪਿਛਲੇ 4 ਦਿਨਾਂ ਤੋਂ ਵਾਰਤਾਕਾਰਾਂ ਨੇ ਰੋਸ ਪ੍ਰਦਰਸ਼ਨ ਵਾਲੀ ਥਾਂ 'ਤੇ ਜਾ ਕੇ ਗੱਲਬਾਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਿੱਤੀ।
 

ਦੱਸ ਦੇਈਏ ਕਿ ਸ਼ਾਹੀਨ ਬਾਗ 'ਚ 15 ਦਸੰਬਰ 2019 ਤੋਂ ਧਰਨਾ ਚੱਲ ਰਿਹਾ ਹੈ। ਇਸ ਕਾਰਨ ਦਿੱਲੀ ਨੂੰ ਨੋਇਡਾ ਨਾਲ ਜੋੜਨ ਵਾਲੀ ਸੜਕ ਬੰਦ ਹੋ ਗਈ ਹੈ। ਇਸ ਬਾਰੇ ਸੁਪਰੀਮ ਕੋਰਟ 'ਚ ਅਰਜ਼ੀ ਦਿੱਤੀ ਗਈ ਸੀ। ਇਸ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸੰਜੇ ਹੇਗੜੇ, ਸਾਧਨਾ ਰਾਮਚੰਦਰਨ ਅਤੇ ਵਜ਼ਾਹਤ ਹਬੀਬਉੱਲਾ ਨੂੰ ਵਾਰਤਾਕਾਰ ਨਿਯੁਕਤ ਕੀਤਾ ਸੀ। ਇਨ੍ਹਾਂ ਨੇ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਗੱਲਬਾਤ ਤੋਂ ਬਾਅਦ ਆਪਣੀ ਸੀਲਬੰਦ ਰਿਪੋਰਟਾਂ ਸੁਪਰੀਮ ਕੋਰਟ ਨੂੰ ਸੌਂਪ ਦਿੱਤੀਆਂ ਸਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਕੇਸ ਦੀ ਅਗਲੀ ਸੁਣਵਾਈ ਲਈ 26 ਫ਼ਰਵਰੀ ਦੀ ਤਰੀਕ ਦਿੱਤੀ ਸੀ।
 

ਸੁਪਰੀਮ ਕੋਰਟ ਵੱਲੋਂ ਨਿਯੁਕਤ ਵਾਰਤਾਕਾਰ ਵਜ਼ਾਹਤ ਹਬੀਬੁੱਲਾ ਨੇ ਸੜਕ ਬੰਦ ਕਰਨ ਲਈ ਸੁਪਰੀਮ ਕੋਰਟ 'ਚ ਜੋ ਹਲਫ਼ਨਾਮਾ ਦਿੱਤਾ ਸੀ, ਉਸ 'ਚ ਰਸਤਾ ਬੰਦ ਕਰਨ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਹਬੀਬੁੱਲਾ ਨੇ ਆਪਣੇ ਹਲਫ਼ਨਾਮੇ ਵਿੱਚ ਅਦਾਲਤ ਨੂੰ ਦੱਸਿਆ ਸੀ ਕਿ ਸ਼ਾਹੀਨ ਬਾਗ 'ਚ ਸ਼ਾਂਤਮਈ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਰਾਹਗੀਰਾਂ ਨੂੰ ਇੱਥੇ ਪ੍ਰੇਸ਼ਾਨੀ ਹੋ ਰਹੀ ਹੈ, ਕਿਉਂਕਿ ਧਰਨੇ ਵਾਲੀ ਥਾਂ ਤੋਂ ਦੂਰ ਪੁਲਿਸ ਨੇ ਬੇਵਜ੍ਹਾ ਬੈਰੀਕੇਡ ਲਗਾਏ ਹੋਏ ਹਨ। 
 

ਦੱਸ ਦੇਈਏ ਕਿ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਲੋਕਾਂ ਨੂੰ ਸ਼ਾਂਤਮਈ ਅਤੇ ਕਾਨੂੰਨੀ ਤੌਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court hear on pleas seeking removal of the crowd protesting against CAA today