ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਪਰੀਮ ਕੋਰਟ ਨੇ ਆਜ਼ਾਦ ਨੂੰ ਦਿੱਤੀ ਜੰਮੂ–ਕਸ਼ਮੀਰ ਜਾਣ ਦੀ ਇਜਾਜ਼ਤ

ਸੁਪਰੀਮ ਕੋਰਟ ਨੇ ਆਜ਼ਾਦ ਨੂੰ ਦਿੱਤੀ ਜੰਮੂ–ਕਸ਼ਮੀਰ ਜਾਣ ਦੀ ਇਜਾਜ਼ਤ

ਕਾਂਗਰਸ ਦੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਹੁਣ ਜੰਮੂ–ਕਸ਼ਮੀਰ ਜਾ ਸਕਣਗੇ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਅਰਜ਼ੀ ਉੱਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਸੁਣਾਇਆ। ਕਾਂਗਰਸ ਦੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਦਾ ਹਾਲਚਾਲ ਜਾਣ ਲਈ ਆਪਣੇ ਜੱਦੀ ਸੂਬੇ ਜੰਮੂ–ਕਸ਼ਮੀਰ ਜਾਣ ਦੀ ਇਜਾਜ਼ਤ ਮੰਗੀ ਸੀ ਤੇ ਇਸ ਲਈ ਆਪਣੀ ਇੱਕ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ।

 

 

ਸ੍ਰੀ ਆਜ਼ਾਦ ਨੇ ਕਿਹਾ ਕਿ ਉਨ੍ਹਾਂ ਵਿਅਕਤੀਗਤ ਤੌਰ ਉੱਤੇ ਇਹ ਪਟੀਸ਼ਨ ਦਾਇਰ ਕੀਤੀ ਹੈ ਤੇ ਇਹ ਪਟੀਸ਼ਨ ਸਿਆਸੀ ਨਹੀਂ ਹੈ।

 

 

ਜੰਮੂ–ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਦੀ ਪਟੀਸ਼ਨ ਉੱਤੇ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸਏ ਬੋਬੜੇ ਅਤੇ ਜਸਟਿਸ ਐੱਸ. ਅਬਦੁਲ ਨਜ਼ੀਰ ਦੇ ਬੈਂਚ ਨੇ ਸੋਮਵਾਰ ਨੂੰ ਸੁਣਵਾਈ ਕੀਤੀ। ਸ੍ਰੀ ਆਜ਼ਾਦ ਨੇ ਆਪਣੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਸੁਪਰੀਮ ਕੋਰਟ ਤੋਂ ਪ੍ਰਵਾਨਗੀ ਮੰਗੀ ਸੀ।

 

 

ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ–370 ਖ਼ਤਮ ਕਰਨ ਤੋਂ ਬਾਅਦ ਉਨ੍ਹਾਂ ਦੋ ਵਾਰ ਆਪਣੇ ਜੱਦੀ ਸੂਬੇ ਜਾਣ ਦਾ ਜਤਨ ਕੀਤਾ ਸੀ ਪਰ ਅਧਿਕਾਰੀ ਹਰ ਵਾਰ ਉਨ੍ਹਾਂ ਨੂੰ ਸ੍ਰੀਨਗਰ ਦੇ ਹਵਾਈ ਅੱਡੇ ਤੋਂ ਹੀ ਵਾਪਸ ਭੇਜਦੇ ਰਹੇ ਸਨ।

 

 

ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਧਾਰਾ–370 ਹਟਾਏ ਜਾਣ ਤੋਂ ਬਾਅਦ ਅਧਿਕਾਰੀਆਂ ਵੱਲੋਂ ਲਾਗੂ ਪਾਬੰਦੀਆਂ ਤੋਂ ਬਾਅਦ ਸੂਬੇ ਦੀਆਂ ਸਮਾਜਕ ਸਥਿਤੀਆਂ ਦੀ ਜਾਂਚ ਕਰਨ ਦੀ ਵੀ ਇਜਾਜ਼ਤ ਮੰਗੀ ਹੈ।

 

 

ਧਾਰਾ 370 ਦੀਆਂ ਵਿਵਸਥਾਵਾਂ ਹਟਾਏ ਜਾਣ ਦੀ ਹਮਾਇਤ ਕਰਨ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਬਿਆਨ ਉੱਤੇ ਸ੍ਰੀ ਆਜ਼ਾਦ ਨੇ ਕਿਹਾ ਕਿ ਇੱਕ ਕਾਨੂੰਨ ਬਣਾਇਆ ਗਿਆ ਹੈ। ਮਾਮਲਾ ਸਿਆਸੀ ਆਗੂਆਂ ਦੇ ਹੱਥ ਵਿੱਚ ਨਹੀਂ ਹੈ। ਸੁਪਰੀਮ ਕੋਰਟ ਤੈਅ ਕਰੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court permits Azad to go to J and K