ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ :15 ਸਾਲ ਪੁਰਾਣੇ ਪੈਟਰੋਲ, 10 ਸਾਲ ਪੁਰਾਣੇ ਡੀਜ਼ਲ ਵਾਹਨਾਂ `ਤੇ ਪਾਬੰਦੀ

ਦਿੱਲੀ ਐਨਸੀਆਰ `ਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ `ਤੇ ਲੱਗੀ ਰੋਕ

ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ-ਐਨਸੀਆਰ ਖੇਤਰ ਦੀਆਂ ਸੜਕਾਂ `ਤੇ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਦੇ ਚੱਲਣ `ਤੇ ਸੋਮਵਾਰ ਨੂੰ ਰੋਕ ਲਗਾ ਦਿੱਤੀ। ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਨੂੰ ਅਜਿਹੇ ਵਾਹਨ ਸੜਕਾਂ `ਤੇ ਪਾਏ ਜਾਣ `ਤੇ ਉਨ੍ਹਾਂ ਨੂੰ ਜਬਤ ਕਰਨ ਦਾ ਨਿਰਦੇਸ਼ ਦੇ ਦਿੱਤਾ।


ਸੁਪਰੀਮ ਕੋਰਟ ਨੇ ਦਿੱਲੀ-ਰਾਸ਼ਟਰੀ ਰਾਜਧਾਨੀ  ਖੇਤਰ `ਚ ਪ੍ਰਦੂਸ਼ਣ ਨੂੰ ਮੌਜੂਦਾ ਸਥਿਤੀ ਨੂੰ ਬੇਹੱਦ ਚਿੰਤਾਜਨਕ ਦੱਸਿਆ ਅਤੇ ਕਿਹਾ ਕਿ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜਲ ਵਾਹਨਾਂ ਦੀ ਸੂਚੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ `ਤੇ ਉਪਲੱਬਧ ਕਰਵਾਈ ਜਾਵੇ।

 

 

ਨਿਊਜ਼ ਏਜੰਸੀ ਭਾਸ਼ਾ ਅਨੁਸਾਰ ਅਦਾਲਤ ਨੇ ਕਿਹਾ ਕਿ ਸੀਪੀਸੀਬੀ ਤੁਰੰਤ ਇਕ ਸੋਸ਼ਲ ਮੀਡੀਆ ਅਕਾਉਂਟ ਤਿਆਰ ਕਰੇਗਾ ਜਿਸ `ਤੇ ਨਾਗਰਿਕ ਪ੍ਰਦੂਸ਼ਣ ਸਬੰਧੀ ਸਿ਼ਕਾਇਤ ਕਰ ਸਕਣਗੇ। ਇਸ ਤੋਂ ਪਹਿਲਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਦੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ `ਚ ਚਲਾਉਣ `ਤੇ ਰੋਕ ਲਗਾ ਦਿੱਤੀ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court prohibits plying of 15 yr old petrol and 10 yr old diesel vehicles in Delhi NCR