ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਭਾਜਪਾ ਮੁਖੀ ਮਨੋਜ ਤਿਵਾੜੀ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ

ਸੁਪਰੀਮ ਕੋਰਟ ਨੇ ਅੱਜ ਦਿੱਲੀ ਭਾਜਪਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਖਿਲਾਫ ਮਾਣਹਾਨੀ ਦੀ ਕਾਰਵਾਈ 'ਤੇ ਆਪਣਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ 'ਤੇ ਕਿਸੇ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਇਨਕਾਰ ਕੀਤਾ ਹੈ।

 

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਕਿਸੇ ਤਰ੍ਹਾਂ ਅਦਾਲਤ ਦੀ ਨਿੰਦਾ ਕਰਨ ਦਾ ਮਾਮਲਾ ਨਜ਼ਰ ਨਹੀਂ ਆ ਰਿਹਾ ਹੈ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਬਤੌਰ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਜੋ ਕੀਤਾ ਹੈ ਉਹ ਸਹੀ ਨਹੀਂ ਹੈ, ਭਾਜਪਾ ਚਾਹੇ ਤਾਂ ਕਾਰਵਾਈ ਕਰ ਸਕਦੀ ਹੈ।

 

ਕੋਰਟ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਦੁੱਖ ਹੈ ਕਿ ਤਿਵਾੜੀ ਨੇ ਕਾਨੂੰਨ ਨੂੰ ਆਪਣੇ ਹੱਥਾਂ 'ਚ ਲਿਆ। ਜਸਟਿਸ ਮਦਨ ਬੀ. ਲੋਕੁਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮਾਮਲੇ 'ਚ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਦਿੱਤਾ। ਦਲੀਲਾਂ ਪੇਸ਼ ਕੀਤੇ ਜਾਣ ਦੌਰਾਨ ਤਿਵਾੜੀ ਨੇ ਅਦਾਲਤ ਤੋਂ ਅਧਿਕਾਰ ਪ੍ਰਾਪਤ ਨਿਗਰਾਨੀ ਕਮੇਟੀ 'ਤੇ ਦੋਸ਼ ਲਗਾਇਆ ਸੀ ਕਿ ਉਹ ਸੀਲਿੰਗ ਦੇ ਮੁੱਦੇ 'ਤੇ ਦਿੱਲੀ ਦੇ ਲੋਕਾਂ 'ਚ ਡਰ ਫੈਲਾ ਰਹੀ ਹੈ। ਹਾਲਾਂਕਿ ਕਮੇਟੀ ਨੇ ਦਾਅਵਾ ਕੀਤਾ ਕਿ ਤਿਵਾੜੀ ਅਦਾਲਤ ਨੂੰ ਸਿਆਸੀ ਅਖਾੜਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 

ਦੱਸਣਯੋਗ ਹੈ ਕਿ ਉੱਤਰੀ ਪੂਰਬੀ ਦਿੱਲੀ ਦੇ ਸੰਸਦ ਮੈਂਬਰ ਤੇ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ 16 ਸਤੰਬਰ ਨੂੰ ਉੱਤਰੀ ਪੂਰਬੀ ਦਿੱਲੀ ਦੇ ਗੋਕੁਲਪੁਰ ਪਿੰਡ 'ਚ ਇਕ ਡੇਅਰੀ 'ਤੇ ਲੱਗੀ ਸੀਲ ਨੂੰ ਤੋੜ ਦਿੱਤਾ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਨਿਯੁਕਤ ਨਿਗਰਾਨੀ ਕਮੇਟੀ ਦੀ ਸ਼ਿਕਾਇਤ 'ਤੇ ਮਨੋਜ ਤਿਵਾੜੀ ਨੂੰ ਅਦਾਲਤ ਦੀ ਨਿੰਦਾ ਕਰਨ ਦਾ ਨੋਟਿਸ ਜਾਰੀ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court relief from Delhi BJP chief Manoj Tiwari