ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਆਸਤ ’ਚ ਵਧਦੇ ਅਪਰਾਧੀਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਸਿਆਸਤ ’ਚ ਵਧਦੇ ਅਪਰਾਧੀਕਰਨ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਸਿਆਸਤ ’ਚ ਵਧਦੇ ਅਪਰਾਧੀਕਰਨ ਵਿਰੁੱਧ ਦਾਖ਼ਲ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਫ਼ੈਸਲਾ ਸੁਣਾਏਗੀ। ਆਸ ਕੀਤੀ ਜਾ ਰਹੀ ਹੈ ਕਿ ਸੁਪਰੀਮ ਕੋਰਟ ਆਪਣੇ ਫ਼ੈਸਲੇ ’ਚ ਇਹ ਤੈਅ ਕਰੇਗਾ ਕਿ ਕੀ ਸਿਆਸੀ ਪਾਰਟੀਆਂ ਨੂੰ ਅਜਿਹੇ ਲੋਕਾਂ ਨੂੰ ਚੋਣਾਂ ’ਚ ਟਿਕਟ ਦੇਣ ਤੋਂ ਰੋਕਣ ਦੀ ਹਦਾਇਤ ਦਿੱਤੀ ਜਾ ਸਕਦੀ ਹੈ; ਜਿਨ੍ਹਾਂ ਦਾ ਕੋਈ ਅਪਰਾਧਕ ਪਿਛੋਕੜ ਹੋਵੇ।

 

 

ਜਸਟਿਸ ਰੋਹਿੰਟਨ ਨਾਰੀਮਨ ਤੇ ਐੱਸ. ਰਵਿੰਦਰ ਭੱਟ ਦੇ ਇੱਕ ਬੈਂਚ ਵੱਲੋਂ ਪਟੀਸ਼ਨਾਂ ਉੱਤੇ ਫ਼ੈਸਲਾ ਸੁਣਾਇਆ ਜਾਵੇਗਾ। ਕਈ ਪਟੀਸ਼ਨਰਾਂ ’ਚੋਂ ਭਾਜਪਾ ਆਗੂ ਅਸ਼ਵਨੀ ਉਪਾਧਿਆਇ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਅਦਾਲਤ ਚੋਣ ਕਮਿਸ਼ਨ ਨੂੰ ਹਦਾਇਤ ਦੇਵੇ ਕਿ ਉਹ ਸਿਆਸੀ ਪਾਰਟੀਆਂ ਉੱਤੇ ਦਬਾਅ ਪਾਵੇ ਕਿ ਸਿਆਸੀ ਪਾਰਟੀਆਂ ਅਪਰਾਧਕ ਪਿਛੋਕੜ ਵਾਲੇ ਆਗੂਆਂ ਨੂੰ ਟਿਕਟ ਨਾ ਦੇਵੇ। ਅਜਿਹਾਹੋਣ ’ਤੇ ਚੋਣ ਕਮਿਸ਼ਨ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰੇ।

 

 

ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿਆਸਤ ਦੇ ਅਪਰਾਧੀਕਰਨ ਨੂੰ ਖ਼ਤਮ ਕਰਨ ਬਾਰੇ ਢਾਂਚਾ ਤਿਆਰ ਕਰਨ ਦੀ ਚੋਣ ਕਮਿਸ਼ਨ ਨੂੰ ਹਦਾਇਤ ਬੀਤੇ ਸ਼ੁੱਕਰਵਾਰ ਨੂੰ ਕੀਤੀ ਸੀ। ਜਸਟਿਸ ਆਰਐੱਫ਼ ਨਾਰੀਮਨ ਤੇ ਜਸਟਿਸ ਰਵੀਂਦਰ ਭੱਟ ਦੇ ਬੈਂਚ ਨੇ ਕਮਿਸ਼ਨ ਨੂੰ ਕਿਹਾ ਸੀ ਕਿ – ‘ਸਿਆਸਤ ਵਿੱਚ ਅਪਰਾਧ ਦੀ ਸਰਦਾਰੀ ਖ਼ਤਮ ਕਰਨ ਲਈ ਇੱਕ ਢਾਂਚਾ ਤਿਆਰ ਕੀਤਾ ਜਾਵੇ।’

 

 

ਅਦਾਲਤ ਨੇ ਇਸ ’ਤੇ ਜਵਾਬ ਲਈ ਕਮਿਸ਼ਨ ਨੂੰ ਇੱਕ ਹਫ਼ਤੇ ਦਾ ਸਮਾਂ ਵੀ ਦਿੱਤਾ ਸੀ। ਅਦਾਲਤ ਨੇ ਸਿਆਸਤ ਦੇ ਅਪਰਾਧੀਕਰਨ ਉੱਤੇ ਸਖ਼ਤ ਟਿੱਪਣੀ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਦੇਸ਼ ਵਿੱਚ ਰਾਜਨੀਤੀ ਦੇ ਅਪਰਾਧੀਕਰਨ ਨੂੰ ਰੋਕਣ ਲਈ ਕੁਝ ਤਾਂ ਕਰਨਾ ਹੀ ਹੋਵੇਗਾ।

 

 

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਵੱਲੋਂ ਸਿਰਫ਼ ਉਨ੍ਹਾਂ ਦੇ ਅਪਰਾਧਕ ਰਿਕਾਰਡ ਦੇਣ ਨਾਲ ਹੀ ਸਮੱਸਿਆ ਹੱਲ ਨਹੀਂ ਹੋ ਸਕਦੀ। ਕਮਿਸ਼ਨ ਨੇ ਅਦਾਲਤ ਦੇ ਸਾਲ 2018 ’ਚ ਦਿੱਤੇ ਗਏ ਉਸ ਫ਼ੈਸਲੇ ਦੀ ਯਾਦ ਦਿਵਾਈ, ਜਿਸ ਅਧੀਨ ਉਮੀਦਵਾਰਾਂ ਨੂੰ ਉਨ੍ਹਾਂ ਅਪਰਾਧਕ ਰਿਕਾਰਡ ਨੂੰ ਇਲੈਕਟ੍ਰੌਨਿਕਅਤੇ ਪ੍ਰਿੰਟਅ ਮੀਡੀਆ ’ਚ ਐਲਾਨਣ ਲਈ ਕਿਹਾ ਗਿਆ ਸੀ।

 

 

ਕਮਿਸ਼ਨ ਨੇ ਕਿਹਾ ਕਿ ਸਿਆਸਤ ਦਾ ਅਪਰਾਧੀਕਰਨ ਰੋਕਣ ਵਿੱਚ ਉਮੀਦਵਾਰਾਂ ਵੱਲੋਂ ਐਲਾਨੇ ਅਪਰਾਧਕ ਰਿਕਾਰਡ ਤੋਂ ਕੋਈ ਮਦਦ ਨਹੀਂ ਮਿਲੀ। ਸਾਲ 2018 ਦੇ ਸਤੰਬਰ ਮਹੀਨੇ ਦੌਰਾਨ 5 ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਉਹ ਗੰਭੀਰ ਅਪਰਾਧ ’ਚ ਸ਼ਾਮਲ ਲੋਕਾਂ ਦੇ ਚੋਣ ਲੜਨ ਤੇ ਪਾਰਟੀ ਅਹੁਦੇਦਾਰ ਬਣਨ ’ਤੇ ਰੋਕ ਲਾਉਣ ਲਈ ਤੁਰੰਤ ਕਾਨੁੰਨ ਬਣਾਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court s verdict over Criminalisation of Politics today