ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕੇਸ਼ ਸਿੰਘ ਦੀ ਰਹਿਮ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਮੁਕੇਸ਼ ਸਿੰਘ ਦੀ ਰਹਿਮ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਸਾਲ 2012 ’ਚ ਦਿੱਲੀ ਵਿਖੇ ਇੱਕ ਵਿਦਿਆਰਥਣ ਨਾਲ ਵਾਪਰੀ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਜ਼ਿਆਦਾਤਰ ਮੀਡੀਆ ਨਿਰਭਯਾ ਕੇਸ ਆਖਦਾ ਹੈ) ਦੇ ਇੱਕ ਦੋਸ਼ੀ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਦੀ ਪਟੀਸ਼ਨ ਰੱਦ ਕਰਨ ਦੇ ਰਾਸ਼ਟਰਪਤੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਆਪਣਾ ਫ਼ੈਸਲਾ ਸੁਣਾਏਗੀ।

 

 

ਚੇਤੇ ਰਹੇ ਕਿ ਨਿਰਭਯਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਕੱਲ੍ਹ ਮੰਗਲਵਾਰ ਨੂੰ ਸੁਣਵਾਈ ਮੁਕੰਮਲ ਕਰ ਲਈ ਸੀ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ’ਚ ਸਾਲ 2012 ਦੌਰਾਨ ਵਾਪਰੇ ਇਸ ਘਿਨਾਉਣੇ ਅਪਰਾਧ ਲਈ ਚਾਰ ਮੁਜਰਿਮਾਂ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

 

 

ਇਨ੍ਹਾਂ ਹੀ ਦੋਸ਼ੀਆਂ ਵਿੱਚੋਂ ਇੱਕ ਮੁਕੇਸ਼ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਬੀਤੀ 17 ਜਨਵਰੀ ਨੂੰ ਰੱਦ ਕਰ ਦਿੱਤੀ ਸੀ; ਜਿਸ ਵਿਰੁੱਧ ਇਸ ਦੋਸ਼ੀ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

 

 

ਜਸਟਿਸ ਆਰ. ਭਾਨੂਮਤੀ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਏਐੱਸ. ਬੋਪੰਨਾ ਦੇ ਬੈਂਚ ਨੇ ਇਸ ਪਟੀਸ਼ਨ ਉੱਤੇ ਮੁਕੇਸ਼ ਕੁਮਾਰ ਸਿੰਘ ਵੱਲੋਂ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਤੇ ਕੇਂਦਰ ਵੱਲੋਂ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਸ ਉੱਤੇ ਫ਼ੈਸਲਾ ਬੁੱਧਵਾਰ ਨੂੰ ਸੁਣਾਇਆ ਜਾਵੇਗਾ।

 

 

ਕੇਂਦਰ ਨੇ ਮੁਕੇਸ਼ ਕੁਮਾਰ ਸਿੰਘ ਦੀ ਪਟੀਸ਼ਨ ਰੱਦ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲੇ ਨਾਲ ਜੇਲ੍ਹ ਵਿੱਚ ਦੁਰਵਿਹਾਰ ਕਦੇ ਵੀ ਰਹਿਮ ਦਾ ਆਧਾਰ ਨਹੀਂ ਹੋ ਸਕਦਾ।

 

 

ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਦੋਸ਼ ਨੂੰ ਗ਼ਲਤ ਦੱਸਿਆ ਕਿ ਦੋਸ਼ੀ ਮੁਕੇਸ਼ ਕੁਮਾਰ ਸਿੰਘ ਨੂੰ ਜੇਲ੍ਹ ਵਿੱਚ ਏਕਾਂਤ ’ਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਇਸ ਦੋਸ਼ੀ ਦੀ ਰਹਿਮ ਦੀ ਪਟੀਸ਼ਨ ਨਾਲ ਸਾਰਾ ਰਿਕਾਰਡ ਵੀ ਰਾਸ਼ਟਰਪਤੀ ਕੋਲ ਭੇਜਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court s verdict over Curative petition of Mukesh Singh today