ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

1984 ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਅਪੀਲ ’ਤੇ SC ਨੇ ਪੁਲਿਸ ਤੋਂ ਮੰਗਿਆ ਜਵਾਬ

ਸਰਵਉਚ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਕੁਝ ਦੋਸ਼ੀਆਂ ਦੀ ਪਟੀਸ਼ਨ ਉਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਿਚ ਇਕ ਬੈਂਚ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਅਤੇ ਅਗਲੀ ਸੁਣਵਾਈ ਲਈ ਮਾਮਲੇ ਨੂੰ 23 ਜੁਲਾਈ ਲਈ ਸੂਚੀਬੱਧ ਕਰ ਦਿੱਤਾ

 

 

ਦਿੱਲੀ ਹਾਈਕੋਰਟ ਨੇ 28 ਨਵੰਬਰ 2018 ਨੂੰ ਹੇਠਲੀ ਅਦਾਲਤ ਵੱਲੋਂ 89 ਲੋਕਾਂ ਨੂੰ ਸਿੱਖ ਕਤਲੇਆਮ ਤੇ ਦੂਜੇ ਅਪਰਾਧਾਂ, ਘਰ ਸਾੜਨ ਤੇ ਕਰਫਿਊ ਲਗਾਉਣ ਲਈ ਦੋਸ਼ੀ ਕਰਾਰ ਦੇਣ ਦੇ ਫੈਸਲੇ ਨੂੰ ਕਾਇਮ ਰੱਖਿਆ। ਇਨ੍ਹਾਂ ਲੋਕਾਂ ਨੇ ਕਤਲੇਆਮ ਦੌਰਾਨ ਪੂਰਵੀ ਦਿੱਲੀ ਦੇ ਤ੍ਰਿਲੋਕਪੁਰੀ ਖੇਤਰ ਵਿਚ ਇਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਸੀ। ਇਹ ਕਤਲੇਆਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਬਾਅਦ ਹੋਈ।

 

 

ਹਾਈਕੋਰਟ ਨੇ ਦੋਸ਼ੀਆਂ ਦੀ ਅਪੀਲ ਖਾਰਜ ਕਰ ਦਿੱਤੀ ਹੈ। ਦੋਸ਼ੀਆਂ ਨੇ ਸ਼ੈਸ਼ਨ ਜੱਜ ਦੇ 27 ਅਗਸਤ 1996 ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਸੈਸ਼ਨ ਜੱਜ ਨੇ 89 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸਾਰੇ 89 ਲੋਕਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਪੰਜ ਸਾਲ ਜੇਲ੍ਹ ਦੀ ਸਜਾ ਸੁਣਾਈ ਸੀ। 89 ਵਿਚੋਂ ਕੁਝ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ ਅਤੇ ਉਨ੍ਹਾਂ ਖਿਲਾਫ ਮਾਮਲਾ ਬੰਦ ਕਰ ਦਿੱਤਾ ਗਿਆ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court seeks Delhi police response on 1984 Anti Sikh Riots convicts plea