ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈ ਕੋਰਟ ਨੂੰ ਚਿਦੰਬਰਮ ਦੀ ਚੁਣੌਤੀ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ

ਹਾਈ ਕੋਰਟ ਨੂੰ ਚਿਦੰਬਰਮ ਦੀ ਚੁਣੌਤੀ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ

ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਦਾ ਇੱਕ ਬੈਂਚ ਅੱਜ ਸ਼ੁੱਕਰਵਾਰ ਨੂੰ ਕਾਂਗਰਸੀ ਆਗੂ ਪੀ. ਚਿਦੰਬਰਮ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਇਸ ਪਟੀਸ਼ਨ ਵਿੱਚ ਚਿਦੰਬਰਮ ਨੇ INX ਮੀਡੀਆ ਮਾਮਲੇ ਵਿੱਚ ਆਪਣੀ ਅਗਾਊਂ ਜ਼ਮਾਨ ਅਰਜ਼ੀ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।

 

 

ਚਿਦੰਬਰਮ ਦੀ ਪਟੀਸ਼ਨ ਉੱਤੇ ਜਸਟਿਸ ਆਰ. ਭਾਨੂਮਤੀ ਤੇ ਜਸਟਿਸ ਏਐੱਸ ਬੋਪੰਨਾ ਦਾ ਬੈਂਚ ਸੁਣਵਾਈ ਕਰੇਗਾ।

 

 

ਚਿਦੰਬਰਮ ਨੂੰ ਸੀਬੀਆਈ ਨੇ ਮਾਮਲੇ ਵਿੱਚ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਹਾਈ ਕੋਰਟ ਦੇ 20 ਅਗਸਤ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਚਿਦੰਬਰਮ ਨੂੰ ਚਾਰ ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ।

 

 

ਕਾਂਗਰਸੀ ਆਗੂ ਨੂੰ ਤਦ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਬੁੱਧਵਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਪਾਉਣ ਵਿੱਚ ਨਾਕਾਮ ਰਹੇ ਸਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮ ਉੱਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਉੱਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court shall consider Chidambaram s challenge to High Court today