ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਬਾਰੇ 144 ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

CAA ਬਾਰੇ 144 ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਸਮੁੱਚੇ ਦੇਸ਼ ’ਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਸੁਪਰੀਮ ਕੋਰਟ ਅੱਜ ਨਾਗਰਿਕਤਾ ਸੋਧ ਕਾਨੁੰਨ (CAA) ਵਿਰੁੱਧ ਤੇ ਹੱਕ ਵਿੱਚ ਕੁੱਲ 144 ਪਟੀਸ਼ਨਾਂ ਉੱਤੇ ਸੁਣਵਾਈ ਕਰੇਗੀ।

 

 

ਇਨ੍ਹਾਂ ਵਿੱਚੋਂ ਇੱਕ ਪਟੀਸ਼ਨ ਕੇਂਦਰ ਸਰਕਾਰ ਨੇ ਵੀ ਦਾਇਰ ਕੀਤੀ ਹੈ। ਪਟੀਸ਼ਨਰਾਂ ਨੇ ਇਸ ਕਾਨੂੰਨ ਨੁੰ ਸੰਵਿਧਾਨ ਦੀ ਮੂਲ ਭਾਵਨਾ ਦੇ ਵਿਰੁੱਧ ਤੇ ਫੁੱਟ–ਪਾਊ ਦੱਸਦਿਆਂ ਰੱਦ ਕਰਨ ਦੀ ਬੇਨਤੀ ਕੀਤੀ ਹੈ। ਜ਼ਿਆਦਾਤਰ ਪਟੀਸ਼ਨਾਂ ’ਚ ਨਾਗਰਿਕਤਾ ਸੋਧ ਕਾਨੂੰਨ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ ਹੈ।

 

 

ਕੁਝ ਪਟੀਸ਼ਨਾਂ ਵਿੱਚ ਇਸ ਕਾਨੂੰਨ ਨੂੰ ਸੰਵਿਧਾਨਕ ਐਲਾਨਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਹੇਠਲਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ।

 

 

ਇਸ ਤੋਂ ਪਹਿਲਾਂ ਚੀਫ਼ ਜਸਟਿਸ ਐੱਸਏ ਬੋਬੜੇ, ਜਸਟਿਸ ਐੱਸ. ਅਬਦੁਲ ਨਜ਼ੀਰ ਤੇ ਜਸਟਿਸ ਸੰਜੀਵ ਖੰਨਾ ਦੇ 3 ਮੈਂਬਰੀ ਬੈਂਚ ਨੇ 9 ਜਨਵਰੀ ਨੂੰ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਅਦਾਲਤਨੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਕ ਘਟਨਾਵਾਂ ਉੱਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਸੀ ਕਿ ਇਨ੍ਹਾਂ ਪਟੀਸ਼ਨਾਂ ਉੱਤੇ ਤਦ ਹੀ ਸੁਣਵਾਈ ਹੋਵੇਗੀ, ਜਦੋਂ ਹਿੰਸਕ ਘਟਨਾਵਾਂ ਬੰਦ ਹੋ ਜਾਣਗੀਆਂ।

 

 

ਕਾਂਗਰਸ ਆਗੂ ਜੈਰਾਮ ਰਮੇਸ਼, ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ ਤੇ ਇੰਡੀਅਨ ਮੁਸਲਿਮ ਲੀਗ ਸਮੇਤ ਕਈ ਵਿਅਕਤੀਆਂ ਤੇ ਸੰਗਠਨਾਂ ਨੇ ਪਟੀਸ਼ਨਾਂ ਦਾਇਰ ਕੀਤੀਆਂ ਹੋਈਆਂ ਹਨ।

 

 

ਜ਼ਿਆਦਾਤਰ ਪਟੀਸ਼ਨਰਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਭਾਰਤ ਦੇ ਗੁਆਂਢੀ ਦੇਸ਼ਾਂ ਤੋਂ ਹਿੰਦੂ, ਬੋਧੀ, ਈਸਾਈ, ਪਾਰਸੀ, ਸਿੱਖ ਤੇ ਜੈਨ ਭਾਈਚਾਰੇ ਦੇ ਸਤਾਏ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰਦਾ ਹੈ; ਪਰ ਇਸ ਵਿੱਚ ਜਾਣਬੁੱਝ ਕੇ ਮੁਸਲਮਾਨਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਸੰਵਿਧਾਨ ਅਜਿਹੇ ਭੇਦਭਾਵ ਦੀ ਇਜਾਜ਼ਤ ਨਹੀਂ ਦਿੰਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court to hear 144 Petitions over CAA today