ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਗੈਂਗਰੇਪ–ਕਤਲ ਕੇਸ ਦੇ ਦੋਸ਼ੀ ਵਿਨੇ ਸ਼ਰਮਾ ਦੀ ਬੇਨਤੀ ’ਤੇ SC ’ਚ ਸੁਣਵਾਈ ਅੱਜ

ਦਿੱਲੀ ਗੈਂਗਰੇਪ–ਕਤਲ ਕੇਸ ਦੇ ਦੋਸ਼ੀ ਵਿਨੇ ਸ਼ਰਮਾ ਦੀ ਬੇਨਤੀ ’ਤੇ SC ’ਚ ਸੁਣਵਾਈ ਅੱਜ

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਇੱਕ ਹੋਰ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ ’ਤੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਣੀ ਤੈਅ ਹੈ।

 

 

ਵਿਨੇ ਸ਼ਰਮਾ ਦੇ ਵਕੀਲ ਨੇ ਰਾਸ਼ਟਰਪਤੀ ਵੱਲੋਂ ਰੱਦ ਕੀਤੀ ਰਹਿਮ ਦੀ ਪਟੀਸ਼ਨ ਵਿਰੁੱਧ ਬੇਨਤੀ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ ਇਸ ਸਮੂਹਕ ਬਲਾਤਕਾਰ ਤੇ ਕਤਲ ਦੇ ਮਾਮਲੇ ’ਚ ਚਾਰੇ ਦੋਸ਼ੀਆਂ ਵਿਰੁੱਧ ਨਵਾਂ ‘ਡੈੱਥ–ਵਾਰੰਟ’ ਜਾਰੀ ਕਰਨ ਲਈ ਨਿਰਭਯਾ ਦੇ ਮਾਤਾ–ਪਿਤਾ ਤੇ ਦਿੱਲੀ ਸਰਕਾਰ ਨੇ ਹੇਠਲੀ ਅਦਾਲਤ ਦਾ ਰੁਖ਼ ਕੀਤਾ ਸੀ। ਅਦਾਲਤ ’ਚ ਬੁੱਧਵਾਰ 12 ਫ਼ਰਵਰੀ ਨੂੰ ਇਸ ਮਾਮਲੇ ’ਚ ਸੁਣਵਾਈ ਹੋਈ ਸੀ।

 

 

ਇਸ ਤੋਂ ਪਹਿਲਾਂ ਬੀਤੀ 7 ਫ਼ਰਵਰੀ ਨੂੰ ਹੇਠਲੀ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ; ਜਿਸ ਵਿੱਚ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਨਵੀਂ ਤਰੀਕ ਦੇਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਕਿਹਾ ਕਿ ਜਦੋਂ ਦੋਸ਼ੀਆਂ ਨੂੰ ਕਾਨੂੰਨ ਜਿਊਂਦੇ ਰਹਿਣ ਦੀ ਪ੍ਰਵਾਨਗੀ ਦਿੰਦਾ ਹੈ, ਤਦ ਉਨ੍ਹਾਂ ਨੁੰ ਫਾਂਸੀ ਚੜ੍ਹਾਉਣਾ ਪਾਪ ਹੈ।

 

 

ਕੱਲ੍ਹ ਅਦਾਲਤ ’ਚ ਧੀ ਨੂੰ ਇਨਸਾਫ਼ ਦਿਵਾਉਣ ਲਈ ਨਿਰਭਯਾ ਦੀ ਮਾਂ ਅਦਾਲਤ ’ਚ ਫੁੱਟ–ਫੁੱਟ ਕੇ ਰੋ ਪਈ। ਨਿਰਭਯਾ ਦੇ ਮਾਪਿਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ; ਜਿਸ ਵਿੱਚ ਚਾਰੇ ਦੋਸ਼ੀਆਂ ਲਈ ਨਵਾਂ ਡੈੱਥ–ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਅਦਾਲਤ ਤੋਂ ਬਾਹਰ ਆ ਕੇ ਨਿਰਭਯਾ ਦੀ ਮਾਂ ਨੇ ਕਿਹਾ ਸੀ ਕਿ ਜੱਜ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਤਰੀਕ ਤੈਅ ਨਹੀਂ ਕਰਨਾ ਚਾਹੁੰਦੇ ਤੇ ਉਨ੍ਹਾਂ ਦੀ ਹਮਾਇਤ ਕਰ ਰਹੇ ਹਨ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court to hear Delhi Gangrape and Murder case convict Vinay Sharma s mercy plea today