ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ਼ ’ਚੋਂ ਧਰਨਾਕਾਰੀਆਂ ਨੂੰ ਹਟਾਉਣ ਦੇ ਮਾਮਲੇ ਦੀ SC ’ਚ ਸੁਣਵਾਈ ਅੱਜ

ਸ਼ਾਹੀਨ ਬਾਗ਼ ’ਚੋਂ ਧਰਨਾਕਾਰੀਆਂ ਨੂੰ ਹਟਾਉਣ ਦੇ ਮਾਮਲੇ ਦੀ SC ’ਚ ਸੁਣਵਾਈ ਅੱਜ

ਸ਼ਾਹੀਨ ਬਾਗ਼ ’ਚ ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਬੀਤੇ ਵਰ੍ਹੇ 15 ਦਸੰਬਰ ਤੋਂ ਧਰਨੇ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਕੇਂਦਰ ਤੇ ਹੋਰਨਾਂ ਨੂੰ ਹਦਾਇਤ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਉੱਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸ਼ਾਹੀਨ ਬਾਗ਼ ’ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਜਾਵੇ।

 

 

ਦਿੱਲੀ ਦੇ ਸ਼ਾਹੀਨ ਬਾਗ਼ ’ਚ ਪਿਛਲੇ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪ੍ਰਦਰਸ਼ਨਕਾਰੀ CAA ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਸ਼ਾਹੀਨ ਬਾਗ਼ ਉੱਤੇ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਜਨਤਕ ਥਾਂ ਉੱਤੇ ਅਣਮਿੱਥੇ ਸਮੇਂ ਤੱਕ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ। ਤਦ ਭਾਵੇਂ ਸੜਕ ਖ਼ਾਲੀ ਕਰਵਾਉਣ ਦਾ ਕੋਈ ਹੁਕਮ ਨਹੀਂ ਦਿੱਤਾ ਗਿਆ ਸੀ। ਇਸ ਮਾਮਲੇ ਦੀ ਅਗਲੇਰੀ ਸੁਣਵਾਈ ਲਈ 17 ਜਨਵਰੀ ਦਾ ਦਿਨ ਤੈਅ ਕੀਤਾ ਗਿਆ ਸੀ।

 

 

ਤਦ ਜਸਟਿਸ ਐੱਸਕੇ ਕੌਲ ਤੇ ਜਸਟਿਸ ਐੱਮ ਜੋਜ਼ਫ਼ ਦੇ ਬੈਂਚ ਨੇ ਕਿਹਾ ਸੀ ਕਿ ਇੱਕ ਕਾਨੂੰਨ ਹੈ ਤੇ ਲੋਕਾਂ ਦੀ ਉਸ ਵਿਰੁੱਧ ਸ਼ਿਕਾਇਤ ਹੈ। ਮਾਮਲਾ ਅਦਾਲਤ ’ਚ ਮੁਲਤਵੀ ਪਿਆ ਹੈ। ਇਸ ਦੇ ਬਾਵਜੂਦ ਕੁਝ ਲੋਕ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਹੈ ਪਰ ਤੁਸੀਂ ਸੜਕਾਂ ਨੂੰ ਰੋਕ ਨਹੀਂ ਸਕਦੇ। ਅਜਿਹੇ ਖੇਤਰ ਵਿੱਚ ਅਨਿਸ਼ਚਤ ਕਾਲ ਤੱਕ ਲਈ ਮੁਜ਼ਾਹਰੇ ਨਹੀਂ ਹੋ ਸਕਦੇ। ਜੇ ਤੁਸੀਂ ਮੁਜ਼ਾਹਰਾ ਕਰਨਾ ਚਾਹੁੰਦੇ ਹੋ, ਤਾਂ ਉਹ ਪ੍ਰਦਰਸ਼ਨਾਂ ਲਈ ਨਿਰਧਾਰਤ ਥਾਂ ’ਤੇ ਹੀ ਹੋਣਾ ਚਾਹੀਦਾ ਹੈ।

 

 

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸ਼ਾਹੀਨ ਬਾਗ਼ ’ਚ ਪਿਛਲੇ ਲੰਮੇ ਸਮੇਂ ਤੋਂ ਪ੍ਰਦਰਸ਼ਨ ਚੱਲ ਰਿਹਾ ਹੈ ਪਰ ਇਹ ਦੂਜਿਆਂ ਲਈ ਅਸੁਵਿਧਾ ਪੈਦਾ ਕਰਨ ਵਾਲਾ ਨਹੀਂ ਹੋਣਾ ਚਾਹੀਦਾ।

 

 

ਬੈਂਚ ਨੇ ਇਹ ਵੀ ਕਿਹਾ ਸੀ ਕਿ ਉਹ ਦੂਜੀ ਧਿਰ ਨੂੰ ਸੁਣੇ ਬਗ਼ੈਰ ਕੋਈ ਹਦਾਇਤ ਜਾਰੀ ਨਹੀਂ ਕਰੇਗਾ। ਅਦਾਲਤ ਨੇ ਉਸ ਤੋਂ ਬਾਅਦ ਅਗਲੇਰੀ ਸੁਣਵਾਈ ਦੀ ਤਰੀਕ 17 ਫ਼ਰਵਰੀ ਮੁਕੱਰਰ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court to hear eviction of Shaheen Bagh Protesters today