ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੌਕਡਾਊਨ : ਪਰਵਾਸੀ ਮਜਦੂਰਾਂ ਦੇ ਪਲਾਇਨ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਦੇਸ਼ ਭਰ 'ਚ ਪਰਵਾਸੀ ਮਜ਼ਦੂਰਾਂ ਦੇ ਪਲਾਇਨ ਦੇ ਮਾਮਲੇ ਨੂੰ ਲੈ ਕੇ ਦਾਖ਼ਲ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ 'ਚ ਜਨਹਿੱਤ ਪਟੀਸ਼ਨ ਦਾਖਲ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
 

ਐਡਵੋਕੇਟ ਅਲਖ ਆਲੋਕ ਸ਼੍ਰੀਵਾਸਤਵ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਕੋਰੋਨਾ ਕਾਰਨ ਲੌਕਡਾਊਨ ਹੋਣ ਨਾਲ ਹਜ਼ਾਰਾਂ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰਾਂ ਨਾਲ ਸੈਂਕੜੇ ਕਿਲੋਮੀਟਰ ਪੈਦਲ ਚੱਲ ਰਹੇ ਹਨ। ਇਨ੍ਹਾਂ 'ਚ ਬਜ਼ੁਰਗ, ਬੱਚੇ, ਔਰਤਾਂ ਅਤੇ ਅਪਾਹਜ਼ ਵੀ ਸ਼ਾਮਿਲ ਹਨ। ਉਨ੍ਹਾਂ ਕੋਲ ਨਾ ਤਾਂ ਰਹਿਣ ਦੀਆਂ ਸਹੂਲਤਾਂ ਹਨ ਅਤੇ ਨਾ ਹੀ ਆਵਾਜਾਈ। ਅਜਿਹੀ ਸਥਿਤੀ 'ਚ ਸੁਪਰੀਮ ਕੋਰਟ ਨੂੰ ਦੇਸ਼ ਭਰ ਦੇ ਪ੍ਰਸ਼ਾਸਨ ਨੂੰ ਆਦੇਸ਼ ਦੇਣਾ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਸ਼ੈਲਟਰ ਹੋਮ 'ਚ ਸਹੂਲਤਾਂ ਦਿੱਤੀਆਂ ਜਾਣ।
 

ਲੌਕਡਾਊਨ ਵਿਚਕਾਰ ਦਿਹਾੜੀਦਾਰ ਮਜ਼ਦੂਰਾਂ ਦੀ ਸੜਕਾਂ 'ਤੇ ਵੱਡੀ ਭੀੜ ਉੱਤਰ ਆਈ ਹੈ। ਇਹ ਪੈਦਲ ਹੀ ਆਪਣੇ ਘਰਾਂ ਵੱਲ ਵੱਧ ਰਹੇ ਹਨ। ਡਾਕਟਰ ਚਿਤਾਵਨੀ ਦੇ ਰਹੇ ਹਨ ਕਿ ਲਾਕਡਾਊਨ 'ਚ ਲੋਕਾਂ ਵੱਲੋਂ ਅਜਿਹਾ ਕਰਨ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਮਿਊਨਿਟੀ ਇਨਫ਼ੈਕਸ਼ਨ ਦਾ ਖਤਰਾ ਹੈ।
 

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਲਾਕਡਾਊਨ ਕਾਰਨ ਦੇਸ਼ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਲਈ ਮਾਫੀ ਮੰਗਦਿਆਂ ਕਿਹਾ ਕਿ ਇਹ ਫ਼ੈਸਲਾ ਜ਼ਰੂਰੀ ਸੀ। ਉਨ੍ਹਾਂ ਕਿਹਾ, "ਇਹ ਤਾਲਾਬੰਦੀ ਤੁਹਾਡੇ ਆਪਣੇ ਬਚਾਅ ਲਈ ਹੈ। ਤੁਹਾਨੂੰ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਉਣਾ ਹੈ। ਤੁਹਾਨੂੰ ਲਕਸ਼ਮਣ ਰੇਖਾ ਦੀ ਪਾਲਣਾ ਕਰਨੀ ਪਵੇਗੀ। ਕੋਈ ਵੀ ਕਾਨੂੰਨ ਤੇ ਨਿਯਮ ਨੂੰ ਤੋੜਨਾ ਨਹੀਂ ਚਾਹੁੰਦਾ, ਪਰ ਕੁਝ ਲੋਕ ਅਜੇ ਵੀ ਅਜਿਹਾ ਕਰ ਰਹੇ ਹਨ। ਉਹ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ ਹਨ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court To Hear Petition On Migrants labourers Amid Lockdown Today