ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਸਬੰਧੀ 140 ਤੋਂ ਵੱਧ ਪਟੀਸ਼ਨਾਂ 'ਤੇ SC ਕੱਲ੍ਹ ਕਰੇਗਾ ਸੁਣਵਾਈ 

ਸੁਪਰੀਮ ਕੋਰਟ ਬੁੱਧਵਾਰ ਨੂੰ ਸੋਧੇ ਹੋਏ ਨਾਗਰਿਕਤਾ ਸੋਧ ਐਕਟ ਨੂੰ ਚੁਣੌਤੀ ਦੇਣ ਅਤੇ ਸਮਰਥਨ ਕਰਨ ਵਾਲੀਆਂ 140 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਚੀਫ਼ ਜਸਟਿਸ, ਜਸਟਿਸ ਐਸ ਅਬਦੁੱਲ ਨਜ਼ੀਰ ਅਤੇ ਜਸਟਿਸ ਸੰਜੀਵ ਖੰਨਾ ਦਾ ਡਿਵੀਜ਼ਨ ਬੈਂਚ ਇਸ ਮੁੱਦੇ 'ਤੇ ਹਾਈ ਕੋਰਟ ਅੱਗੇ ਪੈਂਡਿੰਗ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਕੇਂਦਰ ਦੀ ਅਪੀਲ 'ਤੇ ਸੁਣਵਾਈ ਕਰੇਗਾ।
 

ਸੁਪਰੀਮ ਕੋਰਟ ਨੇ ਪਿਛਲੇ ਸਾਲ 18 ਦਸੰਬਰ ਨੂੰ ਸੀਏਏ ਦੀ ਸੰਵਿਧਾਨਕਤਾ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਸੀ ਜਦੋਂਕਿ ਇਸ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ। ਸੋਧੇ ਕਾਨੂੰਨ ਵਿੱਚ 31 ਦਸੰਬਰ, 2014 ਨੂੰ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਪਾਰਸੀ, ਬੋਧੀ, ਜੈਨ ਅਤੇ ਈਸਾਈ ਭਾਈਚਾਰਿਆਂ ਤੋਂ ਭਾਰਤ ਦੀ ਨਾਗਰਿਕਤਾ ਦੀ ਵਿਵਸਥਾ ਕੀਤੀ ਗਈ ਹੈ।


 

 

 

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਨਾਗਰਿਕਤਾ ਕਾਨੂੰਨ ਉੱਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਨਾਗਰਿਕਤਾ ਸੋਧ ਐਕਟ ਦੀ ਸੰਵਿਧਾਨਕ ਯੋਗਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਕਾਨੂੰਨ ਨੂੰ ਰੋਕਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ। ਹਾਲਾਂਕਿ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
 

ਨਾਗਰਿਕਤਾ ਸੋਧ ਐਕਟ ਨੂੰ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਕੇਰਲ ਸਰਕਾਰ ਨੇ ਚੁਣੌਤੀ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਕੇਰਲਾ ਸਰਕਾਰ ਸਿਟੀਜ਼ਨਸ਼ਿਪ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਪਹੁੰਚ ਗਈ ਹੈ। ਇਸ ਕਾਨੂੰਨ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਵਾਲਾ ਇਹ ਪਹਿਲਾ ਰਾਜ ਬਣ ਗਿਆ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸ ਕਾਨੂੰਨ ਖ਼ਿਲਾਫ਼ 60 ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court to hear tomorrow over 140 petitions challenging or supporting Citizenship Amendment Act