ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਫੇਲ ਮਾਮਲਾ : ਰੱਖਿਆ ਸੌਦੇ `ਚ ਅਦਾਲਤ ਦੀ ਦਖਲਅੰਦਾਜ਼ੀ ਠੀਕ ਨਹੀਂ : ਸੁਪਰੀਮ ਕੋਰਟ

ਰਾਫੇਲ ਮਾਮਲਾ : ਰੱਖਿਆ ਸੌਦੇ `ਚ ਅਦਾਲਤ ਦੀ ਦਖਲਅੰਦਾਜ਼ੀ ਠੀਕ ਨਹੀਂ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਲੈ ਕੇ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਾਂ `ਚ ਰਾਫੇਲ ਖਰੀਦ ਦੀ ਸੁਪਰੀਮ ਕੋਰਟ ਦੀ ਨਿਗਰਾਨੀ `ਚ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਸੀ। ਮੁੱਖ ਜੱਜ ਰੰਜਨ ਗੋਗੋਈ, ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਕੇ ਐਮ ਜੋਸੇਫ ਦੇ ਬੈਂਚ ਨੇ ਇਸ ਮਾਮਲੇ `ਚ ਦਾਇਰ ਪਟੀਸ਼ਨਾਂ `ਤੇ 14 ਨਵੰਬਰ ਨੂੰ ਸੁਣਵਾਈ ਪੂਰੀ ਕੀਤੀ ਸੀ।


ਇਸ ਸੌਦੇ `ਚ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਸਭ ਤੋਂ ਪਹਿਲਾਂ ਵਕੀਲ ਮਨੋਹਰ ਲਾਲ ਸ਼ਰਮਾ ਨੇ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਬਾਅਦ ਇਕ ਹੋਰ ਵਕੀਲ ਵਨੀਤ ਢਾਂਡਾ ਨੇ ਪਟੀਸ਼ਨ ਦਾਇਰ ਕਰਕੇ ਸਰਵ ਉਚ ਅਦਾਲਤ ਦੀ ਨਿਗਰਾਨੀ `ਚ ਇਸ ਸੌਦੇ ਦੀ ਜਾਂਚ ਕਰਾਉਣ ਦੀ ਅਪੀਲ ਕੀਤੀ ਸੀ।

 

ਇਸ ਸੌਦੇ ਨੂੰ ਲੈ ਕੇ ਆਪ ਪਾਰਟੀ ਦੇ ਸੰਸਦ ਸੰਜੇ ਸਿੰਘ ਅਤੇ ਇਸਦੇ ਬਾਅਦ ਸਾਬਕਾ ਮੰਤਰੀਆਂ ਅਤੇ ਭਾਜਪਾ ਆਗੂਆਂ ਯਸ਼ਵੰਤ ਸਿਨਹਾ ਅਤੇ ਅਰੁਣ ਸ਼ੌਰੀ ਨਾਲ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਵੀ ਇਕ ਅਲੱਗ ਪਟੀਸ਼ਨ ਦਾਇਰ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:supreme court verdict on rafale deal