ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਲੋਕ ਵਰਮਾ ਮਾਮਲੇ ’ਤੇ ਸੁਪਰੀਮ ਕੋਰਟ 12 ਨਵੰਬਰ ਨੂੰ ਕਰੇਗਾ ਅਗਲੀ ਸੁਣਵਾਈ

ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ.ਬੀ.ਆਈ. 'ਚ ਖਿੱਚਧੂਹ ਦਾ ਮਾਮਲਾ ਹੁਣ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਛੁੱਟੀ 'ਤੇ ਭੇਜੇ ਗਏ ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਤੇ ਇਕ ਐੱਨ.ਜੀ.ਓ. ਵੱਲੋਂ ਦਾਖਲ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਈ।

 

 

 

ਸੀ.ਬੀ.ਆਈ. ਮਾਮਲੇ ਦੀ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਦੇਖਣਗੇ, ਉਨ੍ਹਾਂ ਨੇ ਸੀ.ਵੀ.ਸੀ. ਤੋਂ ਆਪਣੀ ਜਾਂਚ ਅਗਲੇ 2 ਹਫਤੇ 'ਚ ਪੂਰੀ ਕਰਨ ਲਈ ਕਿਹਾ ਹੈ। ਇਹ ਜਾਂਚ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਏ.ਕੇ. ਪਟਨਾਇਕ ਦੀ ਨਿਗਰਾਨੀ 'ਚ ਹੋਵੇਗੀ। ਚੀਫ ਜਸਟਿਸ ਨੇ ਕਿਹਾ ਕਿ ਦੇਸ਼ਹਿੱਤ 'ਚ ਇਸ ਮਾਮਲੇ ਨੂੰ ਜ਼ਿਆਦਾ ਲੰਬਾ ਨਹੀਂ ਖਿੱਚਿਆ ਜਾ ਸਕਦਾ ਹੈ।

 

 

 

ਆਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਕਿਸ ਆਧਾਰ 'ਤੇ ਆਲੋਕ ਵਰਮਾ ਨੂੰ ਛੁੱਟੀ 'ਤੇ ਭੇਜਿਆ ਗਿਆ ਹੈ। ਮਾਮਲੇ 'ਚ ਹੁਣ 12 ਨਵੰਬਰ ਨੂੰ ਅਗਲੀ ਸੁਣਵਾਈ ਹੋਵੇਗੀ। ਸੀ.ਜੇ.ਆਈ. ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਸਥਿਤੀ 'ਚ ਸਿਰਫ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ ਕਿ ਇਹ ਪਹਿਲੀ ਨਜ਼ਰ 'ਚ ਕੇਸ ਬਣਦਾ ਹੈ ਜਾਂ ਨਹੀਂ।

 

 

 

ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਅੰਤਰਿਮ ਡਾਇਰੈਕਟਰ ਨਾਗੇਸ਼ਵਰ ਰਾਵ ਨੇ 23 ਅਕਤੂਬਰ ਤੋਂ ਹੁਣ ਤਕ ਜੋ ਵੀ ਫੈਸਲੇ ਲਏ ਹਨ ਉਨ੍ਹਾਂ ਸਾਰਿਆਂ ਨੂੰ ਸੀਲ ਬੰਦ ਲਿਫਾਫਿਆ 'ਚ ਸੁਪਰੀਮ ਕੋਰਟ ਨੂੰ ਸੌਂਪਿਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court will hear next verdict on Alok Verma case on November 12