ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ 'ਤੇ ਭਲਕੇ ਹੋਵੇਗਾ ਫੈਸਲਾ

ਨਿਰਭਯਾ ਬਲਾਤਕਾਰ ਅਤੇ ਕਤਲ ਮਾਮਲੇ 'ਚ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਕੇਂਦਰ ਅਤੇ ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਅੱਜ ਵੀਰਵਾਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਹੈ।
 

ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਪਿਛਲੀ ਸੁਣਵਾਈ 'ਚ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਸੀ। ਹਾਲਾਂਕਿ ਅੱਜ ਵੀ ਉਨ੍ਹਾਂ ਵੱਲੋਂ ਜਵਾਬ ਨਾ ਦਿੱਤੇ ਜਾਣ 'ਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੰਦਿਆਂ ਇਸ ਕੇਸ ਦੀ ਸੁਣਵਾਈ ਸ਼ੁੱਕਰਵਾਰ 14 ਫਰਵਰੀ ਤਕ ਮੁਲਤਵੀ ਕਰ ਦਿੱਤੀ ਹੈ। 
 

ਉੱਧਰ ਅਦਾਲਤ ਨੇ ਦੋਸ਼ੀ ਪਵਨ ਗੁਪਤਾ ਦੇ ਮਾਮਲੇ 'ਚ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਨੂੰ ਐਮਿਕਸ ਕਿਊਰੇ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਨਿਰਭਯਾ ਦੇ ਮਾਪਿਆਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਚਾਰਾਂ ਦੋਸ਼ੀਆਂ ਲਈ ਨਵੇਂ ਡੈਥ ਵਾਰੰਟ ਦੀ ਮੰਗ ਕੀਤੀ ਗਈ ਸੀ। ਮੰਗਲਵਾਰ 11 ਫਰਵਰੀ ਨੂੰ ਅਦਾਲਤ 'ਚ ਇਸ ਦੀ ਸੁਣਵਾਈ ਹੋਈ। ਨਿਰਭਯਾ ਦੀ ਮਾਂ ਨੇ ਅਦਾਲਤ ਵਿੱਚ ਕਿਹਾ ਸੀ, "ਮੇਰੇ ਅਧਿਕਾਰ ਦਾ ਕੀ ਹੋਇਆ? ਮੈਂ ਹੱਥ ਜੋੜ ਕੇ ਖੜੀ ਹਾਂ। ਕ੍ਰਿਪਾ ਕਰਕੇ ਦੋਸ਼ੀਆਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕਰੋ। ਮੈਂ ਵੀ ਮਨੁੱਖ ਹਾਂ। ਇਸ ਕੇਸ ਨੂੰ ਸੱਤ ਸਾਲ ਹੋ ਚੁੱਕੇ ਹਨ।" ਇਹ ਕਹਿ ਕੇ ਉਹ ਬੁਰੀ ਤਰ੍ਹਾਂ ਰੋਣ ਲੱਗੀ ਸੀ।
 

ਦੱਸ ਦੇਈਏ ਕਿ ਨਿਰਭਯਾ ਮਾਮਲੇ 'ਚ ਸੁਪਰੀਮ ਕੋਰਟ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸ ਤੋਂ ਬਾਅਦ ਰਹਿਮ ਦੀ ਅਪੀਲ ਅਤੇ ਕਿਊਰੇਟਿਵ ਪਟੀਸ਼ਨਾਂ ਕਾਰਨ ਦੋ ਵਾਰ ਫਾਂਸੀ ਦੀ ਤਰੀਕ ਮੁਲਤਵੀ ਕਰਨੀ ਪਈ ਹੈ। ਫਿਲਵਾਹ ਅਦਾਲਤ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।
 

ਜ਼ਿਕਰਯੋਗ ਹੈ ਕਿ ਬੀਤੀ 17 ਜਨਵਰੀ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੇ ਕੁਮਾਰ ਵਿਰੁੱਧ 1 ਫਰਵਰੀ ਲਈ ਦੂਜੀ ਵਾਰ ਡੈਥ ਵਾਰੰਟ ਜਾਰੀ ਕੀਤਾ ਸੀ। ਡੈਥ ਵਾਰੰਟ 'ਤੇ ਰੋਕ ਲਗਾਉਣ ਦੇ ਫੈਸਲੇ ਨੂੰ ਗ੍ਰਹਿ ਮੰਤਰਾਲੇ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ।  
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Supreme Court will hear on Center s petition to hang Nirbhaya convicts separately on friday