ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸਾਬਕਾ ਵਿਦੇਸ਼ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਅੱਜ ਸ਼ਾਮੀਂ ਅੰਤਿਮ ਸਸਕਾਰ ਲੋਧੀ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਸਾਬਕਾ ਉੱਪ–ਪ੍ਰਧਾਨ ਮੰਤਰੀ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਤੇ ਕੇਂਦਰੀ ਕੈਬਿਨੇਟ ਦੇ ਲਗਭਗ ਸਾਰੇ ਮੰਤਰੀ ਤੇ ਬਹੁਤ ਸਾਰੇ ਅਧਿਕਾਰੀ ਅਤੇ ਆਮ ਲੋਕ ਮੌਜੂਦ ਸਨ।

ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

 

 

67 ਸਾਲਾ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਰਾਤੀਂ ਲਗਭਗ ਸਾਢੇ 9 ਵਜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਕਲੀਫ਼ ਕਾਰਨ ਏਮਸ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਦਰਅਸਲ, ਉਨ੍ਹਾਂ ਨੂੰ ਤਦ ਦਿਲ ਦਾ ਦੌਰਾ ਪੈ ਚੁੱਕਾ ਸੀ। ਫਿਰ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਲਿਜਾਂਦਾ ਗਿਆ, ਜਿੱਥੇ ਉਨ੍ਹਾਂ ਨੂੰ ਬਚਾਉਣ ਦੇ ਬਹੁਤ ਮੈਡੀਕਲ ਜਤਨ ਕੀਤੇ ਗਏ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

 

ਹੁਣ ਪਰਿਵਾਰ ਵਿੱਚ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਅਤੇ ਉਨ੍ਹਾਂ ਦੀ ਧੀ ਬਾਂਸੁਰੀ ਸਵਰਾਜ ਰਹਿ ਗਏ ਹਨ।

 

 

ਇਸ ਦੌਰਾਨ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੇ ਅਧਿਕਾਰਤ ਟਵਿਟਰ ਹੈਂਡਲ ਉੱਤੇ ਕੀਤੇ ਗਏ ਟਵੀਟ ਵਿੱਚ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਗਿਆ ਹੈ ਕਿ ਉਹ ਬਹੁਤ ਵਧੀਆ ਬੁਲਾਰੇ ਸਨ ਤੇ ਪ੍ਰਭਾਵਸ਼ਾਲੀ ਸੰਸਦ ਮੈਂਬਰ ਸਨ। ਸ੍ਰੀ ਲਾਲੂ ਯਾਦਵ ਨੇ ਕਿਹਾ ਕਿ ਸ੍ਰੀਮਤੀ ਸੁਸ਼ਮਾ ਯਾਦਵ ਨੂੰ ਸਦਾ ਚੇਤੇ ਰੱਖਿਆ ਜਾਵੇਗਾ।

ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sushma Swaraj cremated with State honours