ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਸ਼ਮਾ ਸਵਰਾਜ ਵੱਲੋਂ ਚੀਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਸੁਸ਼ਮਾ ਸਵਰਾਜ ਵੱਲੋਂ ਚੀਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੁੱਧਵਾਰ ਨੂੰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਹੋਈ ਮੁਲਾਕਾਤ ਵਿਚ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਉਠਾਇਆ।

 

ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਵੁਲਵਾਮਾ ਵਿਚ ਸੀਆਰਪੀਐਫ ਦੇ ਕਾਫਲੇ ਉਤੇ ਆਤਮਘਾਤੀ ਹਮਲਾ ਕੀਤਾ ਸੀ ਜਿਸ ਵਿਚ 40 ਜਵਾਨ ਸ਼ਹੀਦ ਹੋਏ ਸਨ। ਉਥੇ ਮੰਗਲਵਾਰ 26 ਫਰਵਰੀ ਨੂੰ ਭਾਰਤ ਨੇ ਪਾਕਿਸਤਾਨ ਅੰਦਰ ਅੱਤਵਾਦੀ ਟਿਕਾਣਿਆਂ ਉਤੇ ਹਮਲਾ ਕਰਕੇ ਕਈ ਕੈਂਪਾਂ ਨੂੰ ਤਬਾਹ ਕਰ ਦਿੱਤਾ।

 

ਰੂਸ–ਭਾਰਤ–ਚੀਨ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਹੋਈ ਇਸ ਮੁਲਾਕਾਤ ਵਿਚ ਸਵਰਾਜ ਨੇ ਹਿਕਾ ਕਿ ਮੈਂ ਅਜਿਹੇ ਸਮੇਂ ਚੀਨ ਆਈ ਹਾਂ ਜਦੋਂ ਭਾਰਤ ਵਿਚ ਸ਼ੋਕ ਅਤੇ ਗੁੱਸੇ ਦਾ ਮਾਹੌਲ ਹੈ। ਇਹ ਜੰਮੂ ਕਸ਼ਮੀਰ ਵਿਚ ਸਾਡੇ ਸੁਰੱਖਿਆ ਬਲਾਂ ਦੇ ਖਿਲਾਫ ਸਭ ਤੋਂ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਪਾਕਿਸਤਾਨ ਸਥਿਤ ਅਤੇ ਸਮਰਥਕ ਸਗਠਨ ਜੈਸ਼ ਏ ਮੁਹੰਮਦ ਨੇ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sushma swaraj raised issue of pulwama attack in meeting with chinese foreign minister wang yi