ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਾਲ 'ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼

ਚੀਨ 'ਚ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਦੁਨੀਆਂ ਭਰ ਦੇ ਕਈ ਦੇਸ਼ਾਂ 'ਚ ਹਾਹਾਕਾਰ ਮਚਾ ਦਿੱਤੀ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ 2 ਪਾਜੀਟਿਵ ਮਾਮਲੇ ਮਿਲ ਚੁੱਕੇ ਹਨ। ਇਹ ਦੋਵੇਂ ਮਰੀਜ਼ ਕੇਰਲ ਦੇ ਹਨ। ਇਸ ਤੋਂ ਇਲਾਵਾ ਦੇਸ਼ ਭਰ 'ਚ ਪਿਛਲੇ ਇੱਕ ਹਫਤੇ ਵਿੱਚ ਦੋ ਦਰਜਨ ਤੋਂ ਵੱਧ ਸ਼ੱਕੀ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।
 

ਕੋਰੋਨਾ ਵਾਇਰਸ ਦਾ ਨਵਾਂ ਸ਼ੱਕੀ ਮਾਮਲਾ ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਸਾਹਮਣੇ ਆਇਆ ਹੈ। ਕਲਪਨਾ ਚਾਵਲਾ ਮੈਡੀਕਲ ਕਾਲਜ ਕਰਨਾਲ ਵਿਖੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਨੂੰ ਦਾਖਲ ਕਰਵਾਇਆ ਗਿਆ ਹੈ। ਮੁਢਲੇ ਲੱਛਣਾਂ ਦੇ ਮੱਦੇਨਜ਼ਰ ਮਰੀਜ਼ ਨੂੰ ਮੈਡੀਕਲ ਕਾਲਜ ਦੇ ਵੱਖਰੇ ਵਾਰਡ 'ਚ ਰੱਖਿਆ ਗਿਆ ਹੈ। ਨਾਲ ਹੀ ਉਸ ਦੇ ਖੂਨ ਦੇ ਨਮੂਨੇ ਜਾਂਚ ਲਈ ਪੂਣੇ ਭੇਜੇ ਗਏ ਹਨ। ਇਸ ਤੋਂ ਇਲਾਵਾ ਸਥਾਨਕ ਪੱਧਰ 'ਤੇ ਮਰੀਜ਼ ਦੇ ਨਮੂਨੇ ਵੀ ਲਏ ਗਏ ਹਨ।

 


 

ਜਾਣਕਾਰੀ ਅਨੁਸਾਰ ਬੁਖਾਰ ਕਾਰਨ ਸਨਿੱਚਰਵਾਰ ਨੂੰ ਇੱਕ ਨੌਜਵਾਨ ਮੈਡੀਕਲ ਕਾਲਜ ਦੀ ਓਪੀਡੀ ਪਹੁੰਚਿਆ। ਉੱਥੇ ਪਹੁੰਚਣ ਤੋਂ ਬਾਅਦ ਜਦੋਂ ਵਿਭਾਗ ਦੇ ਡਾਕਟਰਾਂ ਨੇ ਨੌਜਵਾਨ ਤੋਂ ਜਾਣਕਾਰੀ ਲਈ ਤਾਂ ਉਸ ਨੇ ਕਿਹਾ ਕਿ ਉਹ ਬੀਤੀ 13 ਜਨਵਰੀ ਨੂੰ ਚੀਨ ਤੋਂ ਆਇਆ ਸੀ। ਜਾਂਚ 'ਚ ਕੋਰੋਨਾ ਦੇ ਸ਼ੁਰੂਆਤੀ ਲੱਛਣ ਮਿਲਣ ਤੋਂ ਬਾਅਦ ਹਸਪਤਾਲ ਦੇ ਡਾਇਰੈਕਟਰ ਨੇ ਇਹ ਜਾਣਕਾਰੀ ਦਿੱਤੀ।
 

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਹੁਣ ਤੱਕ ਚੀਨ ’ਚ 304 ਲੋਕਾਂ ਦੀਆਂ ਜਾਨਾਂ ਲੈ ਚੁੱਕਾ ਹੈ ਅਤੇ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਹੋ ਗਈ ਹੈ। ਉੱਥੇ ਹੀ ਅੱਜ ਸਵੇਰੇ 323 ਭਾਰਤੀਆਂ ਅਤੇ ਮਾਲਦੀਵ ਦੇ 7 ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦਾ ਦੂਜਾ ਜਹਾਜ਼ ਵੁਹਾਨ ਤੋਂ ਦਿੱਲੀ ਪਹੁੰਚ ਗਿਆ। ਇਸ ਦੇ ਨਾਲ ਹੀ ਹੁਣ ਤਕ ਕੁਲ 654 ਲੋਕਾਂ ਨੂੰ ਭਾਰਤ ਲਿਆਂਦਾ ਜਾ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suspected Coronavirus patient found in Karnal Haryana