ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਫ਼ੈਲਾਉਣ ਦੀ ਸਾਜਿਸ਼ ਰਚਣ ਦੇ ਸ਼ੱਕ 'ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਵਾਨਾ 'ਚ ਕੋਰੋਨਾ ਵਾਇਰਸ ਫੈਲਾਉਣ ਦੀ ਸਾਜਿਸ਼ ਰਚਣ ਦੇ ਸ਼ੱਕ ਵਿੱਚ 22 ਸਾਲਾ ਨੌਜਵਾਨ ਨਾਲ ਕਥਿਤ ਤੌਰ 'ਤੇ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਬਵਾਨਾ ਦੇ ਪਿੰਡ ਹਰੇਵਲੀ ਵਾਸੀ ਮਹਿਬੂਬ ਅਲੀ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਅਲੀ ਤਬਲੀਗੀ ਜ਼ਮਾਤ ਦੇ ਇੱਕ ਪ੍ਰੋਗਰਾਮ ਲਈ ਮੱਧ ਪ੍ਰਦੇਸ਼ ਦੇ ਭੋਪਾਲ ਗਿਆ ਸੀ ਅਤੇ 45 ਦਿਨ ਬਾਅਦ ਸਬਜ਼ੀਆਂ ਨਾਲ ਭਰੇ ਟਰੱਕ 'ਚ ਦਿੱਲੀ ਪਰਤਿਆ ਸੀ।
 

ਪੁਲਿਸ ਨੇ ਦੱਸਿਆ ਕਿ ਮਹਿਬੂਬ ਅਲੀ ਨੂੰ ਆਜ਼ਾਦਪੁਰ ਸਬਜ਼ੀ ਮੰਡੀ 'ਚੋਂ ਫੜਿਆ ਗਿਆ ਸੀ, ਪਰ ਡਾਕਟਰੀ ਜਾਂਚ ਤੋਂ ਬਾਅਦ ਛੱਡ ਦਿੱਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਿੰਡ ਪਹੁੰਚਿਆ ਤਾਂ ਅਫ਼ਵਾਹ ਫੈਲ ਗਈ ਕਿ ਮਹਿਬੂਬ ਅਲੀ ਵੱਲੋਂ ਪਿੰਡ 'ਚ ਕੋਰੋਨਾ ਵਾਇਰਸ ਫੈਲਾਇਆ ਜਾ ਰਿਹਾ ਹੈ। 
 

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਐਤਵਾਰ ਨੂੰ ਖੇਤਾਂ ਵਿੱਚ ਲਿਜਾਣ ਤੋਂ ਬਾਅਦ ਕੁੱਟਿਆ ਗਿਆ। ਬਾਅਦ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Suspected of conspiracy to spread coronavirus man killed in Delhi Bawana