ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਦਿੱਲੀ ਤੋਂ ਮਲੇਸ਼ੀਆ ਭੱਜਣ ਦੀ ਕੋਸ਼ਿਸ਼ 'ਚ ਤਬਲੀਗੀ ਜਮਾਤ ਦੇ 8 ਮੈਂਬਰ ਕਾਬੂ 

ਤਬਲੀਗੀ ਜਮਾਤ ਨਾਲ ਜੁੜੇ ਲੋਕ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਮਲੇਸ਼ੀਆ ਤੋਂ ਆਏ ਤਬਲੀਗੀ ਜਮਾਤ ਦੇ ਕੁਝ ਲੋਕਾਂ ਨੇ ਐਤਵਾਰ ਨੂੰ ਦੇਸ਼ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਕਾਬੂ ਕਰ ਲਿਆ ਗਿਆ। ਇਨ੍ਹਾਂ ਨੂੰ ਹੁਣ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਟੂਰਿਸਟ ਵੀਜ਼ਾ 'ਤੇ ਆਏ ਵਿਦੇਸ਼ੀ ਜਮਾਤੀਆਂ ਦਾ ਵੀਜ਼ਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ।

 

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਈਜੀਆਈ ਏਅਰਪੋਰਟ ਤੋਂ ਤਬਲੀਗੀ ਜਮਾਤ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਮਲੇਸ਼ੀਆ ਤੋਂ ਹਨ ਅਤੇ ਮਾਲਿੰਦੋ ਏਅਰ ਰਿਲੀਫ਼ ਫਲਾਈਟ ਵਿੱਚ ਸਵਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟਰੇਸ ਕਰ ਲਿਆ। ਹੁਣ ਇਨ੍ਹਾਂ ਨੂੰ ਪੁਲਿਸ ਹਵਾਲੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਨਿਯਮਾਂ ਅਨੁਸਾਰ ਸਾਰਿਆਂ ਨੂੰ ਅਲੱਗ-ਅਲੱਗ (ਕੁਆਰੰਟੀਨ) ਰੱਖਿਆ ਜਾਵੇਗਾ।

 

ਪਿਛਲੇ ਮਹੀਨੇ ਨਿਜ਼ਾਮੂਦੀਨ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ ਸਨ। ਭਾਰਤ ਤੋਂ ਇਲਾਵਾ 16 ਹੋਰ ਦੇਸ਼ਾਂ ਦੇ ਨਾਗਰਿਕ ਵੀ ਸ਼ਾਮਲ ਹੋਏ ਸਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕੋਰੋਨਾ ਲਾਗ ਲੱਗਿਆ ਹੈ। ਭਾਰਤ ਵਿੱਚ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਕੋਰੋਨਾ ਪੀੜਤ ਮਿਲੇ ਹਨ। ਦੇਸ਼ ਵਿੱਚ ਕੁੱਲ ਕੇਸਾਂ ਵਿੱਚ ਇਹ ਲਗਭਗ 30% ਹਨ।

 

ਮਕਰਜ਼ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
 

ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਨਿਜ਼ਾਮੂਦੀਨ ਮਰਕਜ਼ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। 1 ਅਪ੍ਰੈਲ ਨੂੰ ਤਕਰੀਬਨ 23 ਸੌ ਲੋਕਾਂ ਨੂੰ ਇੱਥੋਂ ਬਾਹਰ ਕੱਢਿਆ ਗਿਆ ਸੀ। ਤਬਲੀਗੀ ਜਮਾਤ ਦੇ ਮੁਖੀ ਮੌਲਾਨਾ ਸਾਦ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tablighi Jamaat members from Malaysia cought at delhi airport