ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਾਮਿਲਨਾਡੂ ਭਾਜਪਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਨਾਮਜ਼ਦ

ਤਾਮਿਲਨਾਡੂ ਭਾਜਪਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ

ਤਾਮਿਲਨਾਡੂ ਭਾਜਪਾ ਸੂਬਾ ਪ੍ਰਧਾਨ ਡਾਕਟਰ ਤਮਿਲੀਸਾਈ ਸੌਦਰਜਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨੋਬਲ ਸ਼ਾਂਤੀ ਪੁਰਸਕਾਰ 2019 ਲਈ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਦੁਨੀਆ ਦੇ ਸਭ ਤੋਂ ਵੱਡੀ ਹੈਲਥਕੇਅਰ ਸਕੀਮ ਪ੍ਰਧਾਨ ਮੰਤਰੀ ਜਨ ਆਰੋਗ ਯੋਜਨਾ ‘ਆਯੁਸ਼ਮਾਨ ਭਾਰਤ’ ਦੀ ਸ਼ੁਰੂਆਤ ਕਰਨ ਦੀ ਪਹਿਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨੂੰ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਸਾਥ ਦੇਣ।


ਤਾਮਿਲਨਾਡੂ ਭਾਜਪਾ ਪ੍ਰਧਾਨ ਦੇ ਪਤੀ ਅਤੇ ਪ੍ਰੋਫੈਸਰ ਡਾ. ਸੌਦਰਜਨ ਸੂਬੇ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ `ਚ ਵਿਭਾਗ ਦੇ ਮੁੱਖੀ ਤੇ ਸੀਨੀਅ ਕੰਸਲਟੈਂਟ ਇਨ ਨੇਫਥ੍ਰੋਲੋਜੀ ਹਨ। ਉਨ੍ਹਾਂ ਨੇ ਵੀ ਪ੍ਰਧਾਨ ਮੰਤਰੀ ਦੇ ਸਨਮਾਨ `ਚ ਉਨ੍ਹਾਂ ਨੂੰ ਨਾਮਜ਼ਦ ਕੀਤਾ ਹੈ।


ਸੌਦਰਾਜਨ ਨੇ ਇਕ ਰਿਲੀਜ਼ `ਚ ਕਿਹਾ ਕਿ ਦੂਰਦਰਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਇਸ ਪਹਿਲ ਨਾਲ ਕਰੋੜਾਂ ਲੋਕਾਂ ਦਾ ਜੀਵਨ ਬਦਲੇਗਾ। ਖਾਸ਼ ਕਰਕੇ ਕਮਜ਼ੋਰ ਅਤੇ ਪਛੜੇ ਤਬਕੇ ਲਈ। ਸੌਦਰਾਜ ਨੇ ਸਿਹਤ ਸੰਸਥਾਵਾਂ ਅਤੇ ਮੈਡੀਕਲ ਪ੍ਰੈਕਟੀਸ਼ਨਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਯੋਜਨਾ ਦੀ ਵਰਤੋਂ ਕਰਨ ਜੋ ਭਾਰਤ ਦੇ ਸਿਹਤ ਖੇਤਰ `ਚ ਕ੍ਰਾਂਤੀਕਾਰ ਕਦਮ ਸਾਬਤ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tamil Nadu BJP chief nominates PM Modi for Nobel Peace Prize