ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਾਮਿਲਨਾਡੂ ’ਚ ਖੁੱਲ੍ਹਣ ਲੱਗੀਆਂ ਸ਼ਰਾਬ ਦੀਆਂ ਦੁਕਾਨਾਂ, ਮਾਸਕ-ਸਮਾਜਿਕ ਦੂਰੀ ਲਾਜ਼ਮੀ

ਕੋਰੋਨਾ ਵਾਇਰਸ ਦੀ ਮਾਰ ਕਾਰਨ ਦੇਸ਼ ਚ ਕੀਤੀ ਗਈ ਤਾਲਾਬੰਦੀ ਦੇ ਵਿਚਕਾਰ ਤਾਮਿਲਨਾਡੂ ਸਰਕਾਰ ਨੇ ਸ਼ਨੀਵਾਰ ਤੋਂ ਸੂਬੇ ਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਤਾਮਿਲਨਾਡੂ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਚੇਨਈ, ਤਿਰੂਵੱਲੂਰ, ਮਾਲ ਅਤੇ ਕੋਰੋਨਾ ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੀਆਂ ਰਹਿਣਗੀਆਂ।

 

ਤਾਮਿਲਨਾਡੂ ਸਰਕਾਰ ਨੇ ਵੀ ਸ਼ਰਾਬ ਦੀ ਵਿਕਰੀ ਲਈ ਟੋਕਨ ਸਿਸਟਮ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਸਰਕਾਰ ਨੇ ਕਿਹਾ ਹੈ ਕਿ ਹਰ ਰੋਜ਼ 500 ਟੋਕਨ ਜਾਰੀ ਕੀਤੇ ਜਾਣਗੇ। ਉਹ ਸਾਰੇ ਲੋਕ ਜੋ ਸ਼ਰਾਬ ਖਰੀਦਣ ਲਈ ਦੁਕਾਨ ਤੇ ਪਹੁੰਚਦੇ ਹਨ ਉਹਨਾਂ ਨੂੰ ਫੇਸ ਮਾਸਕ ਪਾਉਣੇ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨੀ ਹੋਵੇਗੀ।

 

ਦੱਸ ਦੇਈਏ ਕਿ ਦਿੱਲੀ ਵਿਚ ਵੀ ਸ਼ਰਾਬ ਦੀਆਂ ਦੁਕਾਨਾਂ 'ਤੇ ਭੀੜ ਨੂੰ ਰੋਕਣ ਲਈ ਟੋਕਨ ਦੀ ਸਹੂਲਤ ਲਾਗੂ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਪੰਜਾਬ ਅਤੇ ਮਹਾਰਾਸ਼ਟਰ ਸਮੇਤ ਬਹੁਤ ਸਾਰੇ ਸੂਬੇ ਅਜਿਹੇ ਹਨ ਜਿੱਥੇ ਸ਼ਰਾਬ ਦੀ ਹੋਮ-ਡਿਲਵਰੀ ਕੀਤੀ ਜਾ ਰਹੀ ਹੈ।
 

 

 

 

 

.

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tamil Nadu Govt issued an order on reopening of Government run liquor shops