ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨਜੀਤ ਸਿੰਘ ਸੰਧੂ ਨੇ ਅਮਰੀਕਾ 'ਚ ਨਵੇਂ ਭਾਰਤੀ ਸਫੀਰ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ 'ਚ ਭਾਰਤ ਦੇ ਨਵੇਂ ਸਫੀਰ ਵਜੋਂ ਵਾਸ਼ਿੰਗਟਨ ਡੀ.ਸੀ. 'ਚ ਕਾਰਜਭਾਰ ਸੰਭਾਲ ਲਿਆ। ਵਿਦੇਸ਼ ਮੰਤਰਾਲਾ ਮੁਤਾਬਿਕ ਸੰਧੂ ਨੇ ਅਮਰੀਕਾ 'ਚ ਸਾਬਕਾ ਸਫੀਰ ਹਰਸ਼ਵਰਧਨ ਸ਼੍ਰਿੰਗਲਾ ਦੀ ਥਾਂ ਲਈ, ਜੋ ਭਾਰਤ ਦੇ ਅਗਲੇ ਵਿਦੇਸ਼ ਸਕੱਤਰ ਹੋਣਗੇ। 1998 ਬੈਚ ਦੇ ਆਈਐਫਐਸ ਸੰਧੂ ਇਸ ਤੋਂ ਪਹਿਲਾਂ ਸ੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨਰ ਰਹਿ ਚੁੱਕੇ ਹਨ।
 

ਸੰਧੂ 24 ਜਨਵਰੀ 2017 ਤੋਂ ਸ੍ਰੀਲੰਕਾ 'ਚ ਭਾਰਤੀ ਸਫੀਰ ਦੀ ਜਿੰਮੇਵਾਰੀ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਹ ਸਾਲ 2013 ਤੋਂ 2017 ਤਕ ਵਾਸ਼ਿੰਗਟਨ ਡੀ.ਸੀ. 'ਚ ਡਿਪਟੀ ਚੀਫ (ਮਿਸ਼ਨ) ਵਜੋਂ ਜਿੰਮੇਵਾਰੀ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਉਹ 1997 ਤੋਂ 2000 ਤਕ ਵੀ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਉਹ ਵਾਸ਼ਿੰਗਟਨ ਡੀਸੀ ਤੋਂ ਚੰਗੀ ਤਰ੍ਹਾਂ ਜਾਣੂੰ ਹਨ।
 

 

ਡਿਪਲੋਮੈਟ ਹਰਸ਼ਵਰਧਨ ਸ਼੍ਰਿੰਗਲਾ ਨੂੰ 2 ਸਾਲ ਦੇ ਕਾਰਜਕਾਲ ਲਈ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਿਆ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸਾਬਕਾ ਵਿਦੇਸ਼ ਸਕੱਤਰ ਵਿਜੇ ਗੋਖਲੇ ਨੂੰ ਭਾਰਤੀ ਕੂਟਨੀਤੀ 'ਚ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ।
 

ਵਿਦੇਸ਼ ਸਕੱਤਰ ਵਿਜੇ ਗੋਖਲੇ ਨੂੰ ਵਿਦਾਈ ਦਿੰਦਿਆਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਸੀ ਕਿ ਗੋਖਲੇ ਅੱਜ ਸੇਵਾਮੁਕਤ ਹੋ ਰਹੇ ਹਨ। ਮੰਤਰਾਲਾ ਉਨ੍ਹਾਂ ਦੀ ਅਗਵਾਈ ਅਤੇ ਭਾਰਤੀ ਕੂਟਨੀਤੀ 'ਚ ਉਨ੍ਹਾਂ ਦੇ ਅਹਿਮ ਯੋਗਦਾਨ ਲਈ ਧੰਨਵਾਦ ਕਰਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Taranjit Singh Sandhu takes charge as India s new ambassador to the US