ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਟੀਡੀਪੀ ਪ੍ਰਮੁੱਖ ਚੰਦਰਬਾਬੂ ਨਾਇਡੂ ਨੂੰ ਲੈ ਕੇ ਵੱਡੀ ਖਬਰ ਆਈ ਹੈ। ਸਮਾਚਾਰ ਏਜੰਸੀ ਏਐਨਆਈ ਮੁਤਾਬਕ ਟੀਡੀਪੀ ਪ੍ਰਮੁੱਖ ਐਲ ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪੁੱਤਰ ਨਾਰਾ ਲੋਕੇਸ਼ ਨੂੰ ਘਰ ਵਿਚ ਨਜ਼ਰਬੰਦ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਗਮੋਹਨ ਰੇਡੀ ਖਿਲਾਫ ਪ੍ਰਦਰਸ਼ਨ ਦੌਰਾਨ ਤੇਲੁਗੂ ਦੇਸ਼ਮ ਪਾਰਟੀ ਦੇ ਆਗੂ ਨਾਰਾ ਲੋਕੇਸ਼ ਨੇ ਪੁਲਿਸ ਨਾਲ ਬਹਿਸ ਕੀਤੀ, ਜਿਸਦੇ ਬਾਅਦ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ।
Andhra Pradesh: Telugu Desam Party (TDP) leader Nara Lokesh, son of TDP Chief Chandrababu Naidu, argues with police. He was later put under house arrest. pic.twitter.com/Slv3LPeBRD
— ANI (@ANI) September 11, 2019
ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ਵਿਚ ਤੇਲੁਗੂ ਦੇਸ਼ਮ ਪਾਰਟੀ (ਤੇਦੇਪਾ) ਨੇ ਅੱਜ ਭਾਵ ਬੁੱਧਵਾਰ ਨੂੰ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ, ਜਿਸਦੇ ਬਾਅਦ ਸੂਬੇ ਦੇ ਗੁੰਟੂਰ ਜ਼ਿਲ੍ਹੇ ਦੇ ਪਲਨਾਡੂ ਖੇਤਰ ਵਿਚ ਪੁਲਿਸ ਨੇ ਪ੍ਰਤੀਬੰਧਤਕ ਆਦੇਸ਼ ਲਾਗੂ ਕਰ ਦਿੱਤਾ ਹੈ। ਟੀਡੀਪੀ ਨੇ ਵਾਈਐਸਆਰ ਕਾਂਗਰਸ ਪਾਰਟੀ (ਵਾਈਐਸਆਰਸੀਪੀ) ਵੱਲੋਂ ਆਪਣੇ ਵਰਕਰਾਂ ਉਤੇ ਵਧਦੇ ਹਮਲੇ ਵਿਰੋਧ ਵਿਚ ਮਾਰਚ ਦਾ ਸੱਦਾ ਦਿੱਤਾ ਹੈ, ਜਿਸਦੇ ਬਾਅਦ ਵਾਈਐਸਆਰਸੀਪੀ ਨੇ ਵੀ ਇਕ ਜਵਾਬੀ ਮਾਰਚ ਕਰਨ ਦੀ ਯੋਜਨਾ ਬਣਾਈ ਹੈ।