ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈਦਰਾਬਾਦ ਐਨਕਾਊਂਟਰ : ਚਾਰਾਂ ਮੁਲਜ਼ਮਾਂ ਦੀਆਂ ਲਾਸ਼ਾਂ ਦਾ ਦੁਬਾਰਾ ਹੋਵੇਗਾ ਪੋਸਟਮਾਰਟਮ : ਅਦਾਲਤ

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਅਤੇ ਹੱਤਿਆ ਕਰਨ ਵਾਲੇ ਸਾਰੇ ਮੁਲਜ਼ਮਾਂ ਦੇ ਐਨਕਾਊਂਟਰ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਤੇਲੰਗਾਨਾ ਹਾਈ ਕੋਰਟ ਨੇ ਇਸ ਐਨਕਾਊਂਟਰ ਦੀ ਸੱਚਾਈ ਦਾ ਪਤਾ ਲਗਾਉਣ ਲਈ ਚਾਰੇ ਲਾਸ਼ਾਂ ਦਾ ਦੁਬਾਰਾ ਪੋਸਟਮਾਰਟਮ ਕਰਨ ਦੇ ਆਦੇਸ਼ ਦਿੱਤੇ ਹਨ। 
 

ਜ਼ਿਕਰਯੋਗ ਹੈ ਕਿ ਹੈਦਰਾਬਾਦ ਦੇ ਗਾਂਧੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਨੇ ਚਿੰਤਾ ਜਤਾਈ ਸੀ ਕਿ ਲਾਸ਼ਾਂ ਨੂੰ ਲੰਮੇ ਸਮੇਂ ਤੱਕ ਸੁਰੱਖਿਅਤ ਨਹੀਂ ਰੱਖਿਆ ਜਾ ਸਕੇਗਾ। ਹਸਪਤਾਲ ਪ੍ਰਸ਼ਾਸਨ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਹ ਲਾਸ਼ਾਂ ਦੇ ਸਬੰਧ 'ਚ ਕੋਈ ਨਿਰਦੇਸ਼ ਦੇਵੇ। 

 

ਅਦਾਲਤ ਨੇ ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਸੀ ਕਿ ਐਨਕਾਊਂਟਰ ਨਾਲ ਸਬੰਧਤ ਤੱਥਾਂ ਦਾ ਪਤਾ ਲਗਾਉਣ ਲਈ ਦਿੱਲੀ ਦੀ ਵਿਸ਼ੇਸ਼ ਟੀਮ ਇੱਕ ਵਾਰ ਫਿਰ ਲਾਸ਼ਾਂ ਦਾ ਪੋਸਟਮਾਰਟਮ ਕਰ ਸਕਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਸੀ ਕਿ ਇਸ ਦੇ ਲਈ ਹਸਪਤਾਲ ਦੇ ਅਧਿਕਾਰੀਆਂ ਤੋਂ ਲਾਸ਼ਾਂ ਦੀ ਹਾਲਤ ਬਾਰੇ ਪੁੱਛਿਆ ਗਿਆ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਐਨਕਾਊਂਟਰ 'ਚ ਮਾਰੇ ਗਏ ਚਾਰੇ ਮੁਲਜ਼ਮਾਂ ਦੀਆਂ ਲਾਸ਼ਾਂ ਦਾ ਦੁਬਾਰਾ ਪੋਸਟਮਾਰਟਮ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ।
 

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ 'ਚ ਚਾਰੇ ਮੁਲਜ਼ਮਾਂ ਦੇ ਐਨਕਾਊਂਟਰ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੀਸ਼ਨ ਦਾ ਗਠਨ ਕੀਤਾ ਹੈ। ਇਸ ਕਮਿਸ਼ਨ 'ਚ ਮੁੰਬਈ ਹਾਈ ਕੋਰਟ ਦੀ ਰਿਟਾਇਰ ਜੱਜ ਰੇਖਾ ਬਲਦੋਟਾ ਅਤੇ ਸੀਬੀਆਈ ਦੇ ਸਾਬਕਾ ਡਾਇਰੈਕਟਰ ਕਾਰਤਿਕੇਨ ਸ਼ਾਮਿਲ ਹਨ। ਜਾਂਚ ਕਮੀਸ਼ਨ 6 ਮਹੀਨੇ 'ਚ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਸੌਂਪੇਗਾ।

ਕੀ ਹੈ ਮਾਮਲਾ :
ਬੀਤੀ 28 ਨਵੰਬਰ ਨੂੰ ਹੈਦਰਾਬਾਦ-ਬੰਗਲੁਰੂ ਹਾਈਵੇਅ 'ਤੇ ਮਹਿਲਾ ਸਰਕਾਰੀ ਡਾਕਟਰ ਦੀ ਲਾਸ਼ ਮਿਲੀ ਸੀ। ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਟਰੱਕ ਡਰਾਈਵਰ ਅਤੇ ਕਲੀਨਰ ਸਨ। ਇਨ੍ਹਾਂ ਨੇ ਸ਼ਰਾਬ ਪੀਣ ਤੋਂ ਬਾਅਦ ਮਹਿਲਾ ਡਾਕਟਰ ਨੂੰ 7 ਘੰਟੇ ਤਕ ਬੰਦੀ ਬਣਾ ਕੇ ਸਮੂਹਕ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਕੇ ਲਾਸ਼ 30 ਕਿਲੋਮੀਟਰ ਦੂਰ ਲਿਜਾ ਕੇ ਅੱਗ ਲਗਾ ਦਿੱਤੀ ਸੀ। 

 

ਵੈਟਰਨਰੀ ਡਾਕਟਰ ਸ਼ਾਦਨਗਰ 'ਚ ਰਹਿੰਦੀ ਸੀ ਅਤੇ ਇੱਥੋਂ ਲਗਭਗ 30 ਕਿਲੋਮੀਟਰ ਦੂਰ ਸ਼ਮਸਾਬਾਦ 'ਚ ਇੱਕ ਵੈਟਰਨਰੀ ਹਸਪਤਾਲ 'ਚ ਕੰਮ ਕਰਦੀ ਸੀ। ਉਹ ਰੋਜ਼ਾਨਾ ਹੈਦਰਾਬਾਦ-ਬੰਗਲੁਰੂ ਨੈਸ਼ਨਲ ਹਾਈਵੇਅ 'ਤੇ ਸਥਿਤ ਤੋਂਡੁਪੱਲੀ ਟੋਲ ਪਲਾਜ਼ਾ 'ਤੇ ਆਪਣੀ ਸਕੂਟੀ ਪਾਰਕ ਕਰਦੀ ਸੀ ਅਤੇ ਇੱਥੋਂ ਕੈਬ ਲੈ ਕੇ ਹਸਪਤਾਲ ਤੱਕ ਜਾਂਦੀ ਸੀ। ਇਸ ਮਾਮਲੇ 'ਚ 6 ਦਸੰਬਰ ਨੂੰ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਐਨਕਾਊਂਟਰ 'ਚ ਮਾਰ ਦਿੱਤਾ ਸੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Telangana encounter case High Court orders re postmortem of bodies of four accused