ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈਦਰਾਬਾਦ ਐਨਕਾਊਂਟਰ ਦੀ ਹੋਵੇਗੀ ਜਾਂਚ, ਤੇਲੰਗਾਨਾ ਸਰਕਾਰ ਨੇ ਬਣਾਈ SIT

ਤੇਲੰਗਾਨਾ ਸਰਕਾਰ ਨੇ ਹੈਦਰਾਬਾਦ ਐਨਕਾਊਂਟਰ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕਰ ਦਿੱਤੀ ਹੈ। ਐਸ.ਆਈ.ਟੀ. ਦੀ ਅਗਵਾਈ ਰਾਚਕੋਂਡਾ ਦੇ ਪੁਲਿਸ ਕਮਿਸ਼ਨਰ ਮਹੇਸ਼ ਐਮ. ਭਾਗਵਤ ਕਰਨਗੇ। ਦੱਸ ਦੇਈਏ ਕਿ ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਅਤੇ ਹੱਤਿਆ ਦੇ 4 ਮੁਲਜ਼ਮਾਂ ਨੂੰ ਪੁਲਿਸ ਨੇ ਐਨਕਾਊਂਟਰ 'ਚ ਮਾਰ ਦਿੱਤਾ ਸੀ। ਇਸ ਤੋਂ ਬਾਅਦ ਐਨਕਾਊਂਟਰ 'ਤੇ ਸਵਾਲ ਕੀਤੇ ਜਾਣ ਲੱਗੇ ਸਨ।
 

 

ਜ਼ਿਕਰਯੋਗ ਹੈ ਕਿ ਹੈਦਰਾਬਾਦ ਦੀ ਲੇਡੀ ਵੈਟਰਨਰੀ ਡਾਕਟਰ ਦੇ ਚਾਰ ਬਲਾਤਕਾਰੀਆਂ ਤੇ ਕਾਤਲਾਂ ਮੁਹੰਮਦ ਆਰਿਫ਼, ਨਵੀਨ, ਸ਼ਿਵਾ ਤੇ ਚੇਨਾਕੇਸ਼ਾਵੁਲੂ ਬੀਤੀ 6 ਦਸੰਬਰ ਨੂੰ ਸ਼ਾਦਨਗਰ ਜ਼ਿਲ੍ਹੇ ਦੇ ਚਟਨਪੱਲੀ ਵਿਖੇ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਸਨ। ਇਨ੍ਹਾਂ ਮੁਲਜ਼ਮਾਂ ਦੇ ਐਨਕਾਊਂਟਰ 'ਚ ਮਾਰੇ ਜਾਣ ਦੀ ਘਟਨਾ ਦਾ ਦੇਸ਼ ਭਰ 'ਚ ਵੱਡੇ ਪੱਧਰ 'ਤੇ ਸਵਾਗਤ ਕੀਤਾ ਗਿਆ, ਜਦਕਿ ਕਈ ਲੋਕਾਂ ਨੇ ਸਵਾਲ ਚੁੱਕੇ ਸਨ। 
 

ਉਧਰ ਪ੍ਰੈੱਸ ਕਾਨਫਰੰਸ ਦੌਰਾਨ ਸਾਈਬਰਾਬਾਦ ਪੁਲਿਸ ਕਮਿਸ਼ਨਰ ਵੀਸੀ ਸੱਜਨਾਰ ਨੇ ਦੱਸਿਆ ਸੀ ਕਿ 6 ਦਸੰਬਰ ਦੀ ਸਵੇਰੇ 10 ਪੁਲਿਸ ਮੁਲਾਜ਼ਮਾਂ ਦੀ ਟੀਮ ਚਾਰੇ ਮੁਲਜ਼ਮਾਂ ਨੂੰ ਉਸੇ ਫਲਾਈਓਵਰ ਦੇ ਥੱਲੇ ਲੈ ਗਈ ਸੀ, ਜਿੱਥੇ ਉਨ੍ਹਾਂ ਨੇ ਪੀੜਤਾ ਨੂੰ ਅੱਗ ਦੇ ਹਵਾਲੇ ਕੀਤਾ ਸੀ। ਇੱਥੇ ਕ੍ਰਾਈਮ ਸੀਨ ਰੀਕ੍ਰੀਏਟ ਕੀਤਾ ਜਾ ਰਿਹਾ ਸੀ।

 

ਇਸ ਦੌਰਾਨ ਮੁਹੰਮਦ ਆਰਿਫ਼ ਅਤੇ ਚੇਨਾਕੇਸ਼ਾਵੁਲੂ ਨੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਬੰਦੂਕਾਂ ਖੋਹ ਲਈਆਂ ਅਤੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ। ਮਹੁੰਮਦ ਆਰਿਫ਼ ਨੇ ਸੱਭ ਤੋਂ ਪਹਿਲਾਂ ਗੋਲੀ ਚਲਾਈ, ਜਿਸ 'ਚ ਇੱਕ ਸਬ ਇੰਸਪੈਕਟਰ ਅਤੇ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਜਵਾਬੀ ਕਾਰਵਾਈ 'ਚ ਚਾਰੇ ਮੁਲਜ਼ਮ ਮਾਰੇ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Telangana government forms SIT to probe four encounter deaths