ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਦੋਹਰੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਸ਼ੌਪੀਆਂ ਵਿੱਚ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ। ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਇੱਕ ਜ਼ਿੰਦਾ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮਾਤਰਾ 'ਚ ਅਸਲਾ ਵੀ ਫੜਿਆ ਗਿਆ ਹੈ। ਸੁਰੱਖਿਆ ਬਲ ਫੜੇ ਗਏ ਅੱਤਵਾਦੀ ਤੋਂ ਪੁੱਛਗਿੱਛ ਕਰ ਰਹੀ ਹੈ।
ਸ਼ਿਵਰਾਤਰੀ ਨੂੰ ਲੈ ਕੇ ਜੰਮੂ-ਕਸ਼ਮੀਰ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਵੱਲੋਂ ਥਾਂ-ਥਾਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਸੁਰੱਖਿਆ ਬਲਾਂ ਨੂੰ ਬਾਰਾਮੂਲਾ 'ਚ ਅੱਤਵਾਦੀ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਸੁਰੱਖਿਆ ਬਲਾਂ ਨੇ ਅੱਤਵਾਦੀ ਦੀ ਗ੍ਰਿਫਤਾਰੀ ਲਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਸੁਰੱਖਿਆ ਬਲਾਂ ਦੀ ਸਰਚ ਮੁਹਿੰਮ ਸਫਲ ਰਹੀ। ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅੱਤਵਾਦੀ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਫੌਜ ਦੀ ਮੁਸਤੈਦੀ ਕਾਰਨ ਉਹ ਆਪਣੇ ਨਾਪਾਕ ਇਰਾਦਿਆਂ 'ਚ ਸਫਲ ਨਹੀਂ ਹੋ ਸਕਿਆ। ਪੁਲਿਸ ਫੜੇ ਗਏ ਅੱਤਵਾਦੀ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਅੱਤਵਾਦੀ ਦਾ ਸਬੰਧ ਹਿਜ਼ਬੁਲ ਨਾਲ ਹੈ।
ਉੱਧਰ ਸ਼ੌਪੀਆਂ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਇਥੇ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼ ਹੋਇਆ ਹੈ। ਸੁਰੱਖਿਆ ਬਲਾਂ ਨੇ ਇੱਥੋਂ ਵੱਡੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ ਕੀਤਾ ਹੈ।