ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲਾ, SPO ਨੂੰ ਵੱਜੀ ਗੋਲੀ, ਨਾਗਰਿਕ ਹਲਾਕ

ਜੰਮੂ ਕਸ਼ਮੀਰ ਦੇ ਸੋਪੋਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਏ ਮੁਕਾਬਲੇ ਵਿੱਚ ਕਸ਼ਮੀਰ ਦੇ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ ਨੂੰ ਗੋਲੀ ਵੱਜ ਗਈ ਹੈ। ਇਸ ਦੇ ਨਾਲ ਹੀ ਗੋਲੀਬਾਰੀ ਇਕ ਨਾਗਰਿਕ ਦੇ ਮਾਰੇ ਜਾਣ ਦੀ ਖ਼ਬਰ ਹੈ। ਮੁਕਾਬਲੇ ਤੋਂ ਬਾਅਦ ਪੂਰਾ ਇਲਾਕਾ ਘੇਰ ਲਿਆ ਗਿਆ ਹੈ। ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

 

ਸਥਾਨਕ ਲੋਕਾਂ ਦੇ ਅਨੁਸਾਰ ਇੱਕ ਬੰਦੂਕਧਾਰੀ ਨੇ ਬੁੱਧਵਾਰ ਸ਼ਾਮ ਨੂੰ ਬਜ਼ਾਰ ਵਿਖੇ ਸਪੈਸ਼ਲ ਪੁਲਿਸ ਅਧਿਕਾਰੀ ਵਜਾਤ ਅਹਿਮਦ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਐਸਪੀਓ ਅਤੇ ਇਕ ਦੁਕਾਨਦਾਰ ਉਮਰ ਸੁਭਾਨ ਜ਼ਖਮੀ ਹੋ ਗਏ। ਇਕ ਹੋਰ ਨਾਗਰਿਕ ਸ਼ੌਕਤ ਅਹਿਮਦ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।

 

ਸਿਹਤ ਅਧਿਕਾਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਵਿਅਕਤੀਆਂ ਨੂੰ ਸੋਪੋਰ ਦੇ ਸਬ-ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ ਸੀ। ਇਸ ਹਮਲੇ ਤੋਂ ਬਾਅਦ ਪੂਰੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Terrorist attack in Jammu and Kashmir