ਦੱਖਣੀ ਕਸ਼ਮੀਰ ਦੇ ਪੁਲਵਾਮਾ ਜਿ਼ਲ੍ਹੇ `ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਦੌਰਾਨ ਹੋਏ ਮੁਕਾਬਲੇ `ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਿਸ ਬੁਲਾਰੇ ਨੇ ਦੱਸਿਆ ਸਵੇਰੇ ਪੁਲਵਾਮਾ ਦੇ ਇਕ ਪਿੰਡ `ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲਣ ਬਾਅਦ ਸੈਨਾ, ਜੰਮੂ ਕਸ਼ਮੀਰ ਪੁਲਿਸ ਅਤੇ ਕੇਂਦਰੀ ਰਜਿਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਆਪਣੇ ਟਿਕਾਣਿਆਂ ਦੀ ਘੇਰਾਬੰਦੀ ਕਰਨ ਦੇ ਦੌਰਾਨ ਸੁਰੱਖਿਆ ਬਲਾਂ `ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਬੁਲਾਰੇ ਨੇ ਕਿਹਾ ਕਿ ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਮੌਕੇ ਤੋਂ ਕੁਝ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ। ਅੱਤਵਾਦੀ ਦੀ ਫਿਲਹਾਲ ਪਹਿਚਾਣ ਨਹੀਂ ਹੋ ਸਕੀ।
#UPDATE Pulwama Encounter: One terrorist has been gunned down by security forces, arms and ammunition recovered https://t.co/l0eLWnTEVz
— ANI (@ANI) October 13, 2018