ਅਗਲੀ ਕਹਾਣੀ

ਜੰਮੂ ਕਸ਼ਮੀਰ ’ਚ ਅੱਤਵਾਦੀ ਮੁਕਾਬਲਾ, ਪੁਲਵਾਮਾ ਹਮਲੇ ਦਾ ਮਾਸਟਰਮਾਈਡ ਢੇਰ

ਜੰਮੂ ਕਸ਼ਮੀਰ ’ਚ ਅੱਤਵਾਦੀ ਮੁਕਾਬਲਾ, ਪੁਲਵਾਮਾ ਹਮਲੇ ਦਾ ਮਾਸਟਰਮਾਈਡ ਢੇਰ

ਸੁਰੱਖਿਆ ਬਲਾਂ ਵੱਲੋਂ ਕਸ਼ਮੀਰ ਘਾਟੀ ਵਿਚ ਅੱਤਵਾਦੀਆਂ ਦੇ ਵਿਰੁੱਧ ਆਪਰੇਸ਼ਨ ਜਾਰੀ ਹੈ।  ਅੱਜ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ਵਿਚ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਜੈਸ਼ ਦੇ ਕਮਾਂਡਰ ਮੁਦਸਰ ਖਾਨ ਨੂੰ ਮਾਰ ਮੁਕਾਇਆ ਹੈ।

 

ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਰਾਲ ਖੇਤਰ ਦੇ ਪਿੰਗਲਿਸ਼ ’ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।  ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਉਪਰ ਗੋਲੀ ਚਲਾਈ ਗਈ, ਜਿਸ ’ਤੇ ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

 

ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਜੈਸ਼ ਏ ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੂੰ ਇਨ੍ਹਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।  ਇਸ ਦੇ ਨਾਲ ਹੀ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਵੀ ਮਿਲਿਆ ਹੈ।  ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।  ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ 3 ਅੱਤਵਾਦੀਆਂ ਵਿਚ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਅੱਤਵਾਦੀ ਮੁਦਾਸਰ ਵੀ ਸ਼ਾਮਲ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Terrorist militant in Jammu and Kashmir