ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ: ਪੁਲਵਾਮਾ ’ਚ ਅੱਤਵਾਦੀਆਂ ਦਾ ਸਕੂਲ ’ਚ CRPF ਜਵਾਨਾਂ ’ਤੇ ਹਮਲਾ

ਅੱਤਵਾਦੀਆਂ ਨੇ ਮੰਗਲਵਾਰ ਨੂੰ ਪੁਲਬਾਮਾ ਦੇ ਦ੍ਰਬਗਾਮ ’ਚ ਇੱਕ ਸਕੂਲ ਦੇ ਕੋਲ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਸਕੂਲ ਨੂੰ ਇੱਕ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਦ੍ਰਬਗਾਮ ਵਿੱਚ ਤਾਇਨਾਤ ਫੌਜੀਆਂ ਉੱਤੇ 6 ਤੋਂ 7 ਰਾਊਂਡ ਫਾਇਰ ਕੀਤੇ। ਹਾਲਾਂਕਿ ਹਮਲੇ ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

 

ਜਾਣਕਾਰੀ ਮੁਤਾਬਕ ਦੁਪਹਿਰ 3 ਵਜੇ ਦੇ ਕਰੀਬ ਇਹ ਘਟਨਾ ਵਾਪਰੀ ਜਦੋਂ ਸੀਆਰਪੀਐਫ ਅਤੇ ਸਥਾਨਕ ਪੁਲਿਸ ਸਕੂਲ 'ਤੇ ਡਿਊਟੀ 'ਤੇ ਸਨ। ਅੱਤਵਾਦੀਆਂ ਦੀ ਤਰਫੋਂ ਫਾਇਰਿੰਗ ਕਰਨ ਤੋਂ ਬਾਅਦ ਪੂਰੇ ਖੇਤਰ ਨੂੰ ਘੇਰਨ ਲਈ ਤਿੱਖੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅੱਤਵਾਦੀ ਗੋਲੀਬਾਰੀ ਦੀ ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਯੂਰਪੀਅਨ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਜੰਮੂ-ਕਸ਼ਮੀਰ ਚ ਧਾਰਾ 370 ਦੇ ਖਾਤਮੇ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਘਾਟੀ ਚ ਪਹੁੰਚਿਆ ਹੈ।

 

ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਅੱਤਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਬਿਜਬੇਹਰਾ ਚ ਇਕ ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦਰਅਸਲ ਟਰੱਕ ਡਰਾਈਵਰ ਮਾਲ ਟਰੱਕ ’ਤੇ ਲੱਦੇ ਜਾਣ ਦੀ ਉਡੀਕ ਕਰ ਰਿਹਾ ਸੀ।

 

ਇੱਕ ਹੋਰ ਘਟਨਾ ਵਿੱਚ ਕਸ਼ਮੀਰ ਦੇ ਸੋਪੋਰ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਬੱਸ ਅੱਡੇ ਤੇ ਹੋਏ ਗ੍ਰਨੇਡ ਹਮਲੇ ਵਿੱਚ 19 ਲੋਕ ਜ਼ਖਮੀ ਹੋ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Terrorists attack CRPF soldiers in a school in Pulwama in Kashmir