ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ: ਮੁਲਜ਼ਮ COPS ਦੀਆਂ ਜ਼ਮਾਨਤ ਅਰਜ਼ੀਆਂ 'ਤੇ ਜ਼ਿਲ੍ਹਾ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ

ਗੋਲੀਕਾਂਡ: ਮੁਲਜ਼ਮ COPS ਦੀਆਂ ਜ਼ਮਾਨਤ ਅਰਜ਼ੀਆਂ 'ਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ

ਬਹਿਬਲ ਕਲਾਂ ਗੋਲੀਕਾਂਡ ਚ ਮੁਲਜ਼ਮ ਤਿੰਨ ਪੁਲਿਸ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਅਦਾਲਤ ਵਿਚ ਅਗਾਊ ਜਮਾਨਤ ਲਈ ਦਿੱਤੀ ਅਰਜ਼ੀ ਉਤੇ ਅੱਜ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।

 

ਮਿਲੀ ਜਾਣਕਾਰੀ ਮੁਤਾਬਕ ਬਹਿਬਲ ਕਲਾਂ ਗੋਲੀਕਾਂਡ ਚ ਤਿੰਨ ਪੁਲਿਸ ਮੁਲਾਜ਼ਮ ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਮੁਲਜ਼ਮ ਹਨ।

 

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਵੱਲੋਂ ਪ੍ਰਦਾਰਸ਼ਕਾਰੀਆਂ ਉਤੇ ਬਹਿਬਲ ਕਲਾਂ ਵਿਚ ਗੋਲੀ ਚਲਾ ਦਿੱਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

 

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਵੱਲੋਂ ਇਨ੍ਹਾਂ ਤਿੰਨਾ ਜਾਣਿਆਂ ਨੂੰ ਬੀਤੇ 29 ਜਨਵਰੀ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਸੀ, ਪ੍ਰੰਤੂ ਇਹ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਤਿੰਨਾਂ ਮੁਲਜ਼ਮਾਂ ਨੇ ਅਦਾਲਤ ਵਿਚ ਅਗਾਉਂ ਜਮਾਨਤ ਲਈ ਅਰਜ਼ੀ ਦਿੱਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The district sessions court resevered verdict on the bail plea of three accused cops in Behbal Kalan firing case