ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਛਰਾਂ ਤੇ ਬੀਮਾਰੀਆਂ ਦੀ ਰੋਕਥਾਮ ਲਈ ਕੇਜਰੀਵਾਲ ਸਰਕਾਰ ਕਰਨ ਲੱਗੀ ਖਾਸ ਕੰਮ

ਦਿੱਲੀ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਵੱਲ ਹੁਣ ਵਿਸ਼ੇਸ਼ ਧਿਆਨ ਦੇਣ ਜਾ ਰਹੀ ਹੈ। ਸੂਬਾ ਸਰਕਾਰ ਡੇਂਗੂ ਅਤੇ ਚਿਕਨਗੁਨੀਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 1 ਸਤੰਬਰ ਤੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰ ਰਹੀ ਹੈ। ਇਹ ਮੁਹਿੰਮ 10 ਹਫ਼ਤਿਆਂ ਤੱਕ ਚੱਲੇਗੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ੁਦ ਆਪਣੇ ਮੰਤਰੀਆਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਕੰਮ ਕਰਨਗੇ। ਇਸ ਮੁਹਿੰਮ ਤਹਿਤ ਉਹ ਆਪਣੇ ਮੰਤਰੀਆਂ ਅਤੇ ਵਿਧਾਇਕ ਨਾਲ ਹਰੇਕ ਐਤਵਾਰ ਨੂੰ ਆਪਣੀ ਰਿਹਾਇਸ਼ ਤੋਂ 10 ਮਿੰਟ ਦੀ ਦੂਰੀ 'ਤੇ ਡੇਂਗੂ ਅਤੇ ਚਿਕਨਗੁਨੀਆ ਲਈ ਮੁਹਿੰਮ ਚਲਾਉਣਗੇ। ਨਾਲ ਹੀ ਸਰਕਾਰ ਸਕੂਲੀ ਬੱਚਿਆਂ ਅਤੇ ਰਿਹਾਇਸ਼ੀ ਭਲਾਈ ਸੰਸਥਾਵਾਂ ਨਾਲ ਸਬੰਧਤ ਹੋਰ ਧਿਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਏਗੀ।

 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਸਕੱਤਰੇਤ ਵਿਖੇ ਕਰਵਾਏ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮੈਂ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ 1 ਸਤੰਬਰ ਤੋਂ 15 ਨਵੰਬਰ ਤੱਕ ਹਰ ਐਤਵਾਰ ਆਪਣੇ 10 ਮਿੰਟ ਦਾ ਸਮਾਂ ਕੱਢਣ ਤਾਂ ਜੋ ਇਹ ਪੱਕਾ ਕੀਤਾ ਜਾ ਸਕੇ ਕਿ ਉਨ੍ਹਾਂ ਦੇ ਘਰ ਜਾਂ ਆਸ ਪਾਸ ਚ ਜਮ੍ਹਾਂ ਹੋਇਆ ਜਾਂ ਖੜ੍ਹਿਆ ਹੋਇਆ ਪਾਣੀ ਤਾਂ ਨਹੀਂ ਹੈ। ਅਜਿਹੇ ਪਾਣੀ ਵਿੱਚ ਹੀ ਡੇਂਗੂ ਮੱਛਰ ਪੈਦਾ ਹੁੰਦੇ ਹਨ।

 

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਮੁਹੱਲਾ ਕਲੀਨਿਕ ਅਤੇ ਫੀਵਰ ਕਲੀਨਿਕ ਸਥਾਪਤ ਕਰਨ ਨਾਲ ਅਜਿਹੇ ਮਾਮਲਿਆਂ ਵਿੱਚ 80% ਦੀ ਕਮੀ ਆਈ ਹੈ। ਸਰਕਾਰ ਡੇਂਗੂ ਅਤੇ ਚਿਕਨਗੁਨੀਆ ਤੋਂ ਪੂਰੀ ਤਰ੍ਹਾਂ ਜਾਣੂ ਹੈ ਤੇ ਆਪਣੇ ਕਾਰਜਕਾਲ ਦੌਰਾਨ ਸਾਡੀ ਸਰਕਾਰ ਨੇ ਸਿੱਖਿਆ ਅਤੇ ਸਿਹਤ 'ਤੇ ਸਭ ਤੋਂ ਵੱਧ ਜ਼ੋਰ ਦਿੱਤਾ ਹੈ।

 

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਸਹੂਲਤਾਂ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰ ਨੇ ਸਿਹਤ ਬਜਟ ਨੂੰ ਦੁੱਗਣਾ ਕਰ ਦਿੱਤਾ ਹੈ। ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਸਿਹਤ ਖੇਤਰ ਵਿੱਚ ਬਹੁਤ ਸੁਧਾਰ ਹੋਇਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦੇ 100 ਦੇਸ਼ਾਂ ਚੋਂ ਇਕ ਹੈ ਜਿਥੇ ਡੇਂਗੂ ਅਤੇ ਚਿਕਨਗੁਨੀਆ ਦਾ ਕਹਿਰ ਸਭ ਤੋਂ ਵੱਧ ਰਿਹਾ ਹੈ ਤੇ ਇਨ੍ਹਾਂ ਦੋਵਾਂ ਬਿਮਾਰੀਆਂ ਨੂੰ ਰੋਕਣ ਲਈ ਕੰਮ ਕਰਨ ਦੀ ਸਖਤ ਲੋੜ ਹੈ। ਸਾਡੀ ਸਰਕਾਰ ਇਸ ਵੱਲ ਪੂਰਾ ਧਿਆਨ ਦੇ ਰਹੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਮਾਨਸੂਨ ਤੋਂ ਬਾਅਦ ਡੇਂਗੂ ਅਤੇ ਚਿਕਨਗੁਨੀਆ ਦਾ ਕਹਿਰ ਵੱਧ ਜਾਂਦਾ ਹੈ। ਸਰਕਾਰ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਦੌਰਾਨ ਦੋਵਾਂ ਤਰ੍ਹਾਂ ਦੇ ਬੁਖਾਰਾਂ ਦੀ ਕਰੋਪੀ ਚ 80 ਫੀਸਦ ਘਾਟ ਆਈ ਹੈ। ਸਰਕਾਰ ਨੇ ਡੇਂਗੂ ਜਾਗਰੂਕਤਾ ਕੇਂਦਰ ਸਥਾਪਤ ਕੀਤਾ ਹੈ। ਸਰਕਾਰ ਰਾਜਧਾਨੀ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਕਹਿਰ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਲਈ ਅਸੀਂ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Kejriwal government is doing special work to control mosquitoes and diseases