ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਾਤਕਾਰ ਦੇ ਦੋਸ਼ੀਆਂ ਨੂੰ ਛੇਤੀ ਸਜ਼ਾ ਮਿਲੇ: ਹਰਸਿਮਰਤ ਕੌਰ ਬਾਦਲ

ਬਲਾਤਕਾਰ ਦੇ ਦੋਸ਼ੀਆਂ ਨੂੰ ਛੇਤੀ ਸਜ਼ਾ ਮਿਲੇ: ਹਰਸਿਮਰਤ ਕੌਰ ਬਾਦਲ

ਹੈਦਰਾਬਾਦ ’ਚ ਲੇਡੀ ਵੈਟਰਨਰੀ ਡਾਕਟਰ ਨਾਲ ਬਲਾਤਕਾਰ ਤੇ ਉਸ ਦੇ ਕਤਲ ਦੀ ਨਿਖੇਧੀ ਕਰਦਿਆ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਹਾ ਹੈ ਕਿ ਬਲਾਤਕਾਰ ਦੇ ਮਾਮਲਿਆਂ ਵਿੱਚ ਪੀੜਤ ਡਾਕਟਰ ਦੀ ਉਮਰ ਜਿੰਨੀ ਹੋਵੇ, ਓਨੇ ਮਹੀਨਿਆਂ ’ਚ ਫ਼ੈਸਲਾ ਸੁਣਾਇਆ ਜਾਣਾ ਚਾਹੀਦਾ ਹੈ ਤੇ ਦੋਸ਼ੀਆਂ ਨੂੰ ਰਹਿਮ ਦੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।

 

 

ਸ੍ਰੀਮਤੀ ਬਾਦਲ ਨੇ ਕਿਹਾ ਕਿ ਔਰਤਾਂ ਵਿਰੁੱਧ ਅਜਿਹੇ ਘਿਨਾਉਣੇ ਅਪਰਾਧ ਦਰਸਾਉਂਦੇ ਹਨ ਕਿ ਅਸੀਂ ਆਪਣੀਆਂ ਧੀਆਂ ਨੂੰ ਨਾਕਾਮ ਕੀਤਾ ਹੈ। ਸਮਾਂ ਆ ਗਿਆ ਹੈ ਕਿ ਅਸੀਂ ਇਸ ਬਾਰੇ ਕੁਝ ਕਰੀਏ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ ਜਾਵੇ, ਤਾਂ ਰਹਿਮ ਦੀ ਪਟੀਸ਼ਨ ਲਈ ਕੋਈ ਗੁੰਜਾਇਸ਼ ਨਹੀਂ ਹੋਣੀ  ਚਾਹੀਦੀ।

 

 

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅਜਿਹੇ ਮਾਮਲਿਆਂ ਦੀ ਤੇਜ਼–ਰਫ਼ਤਾਰ ਨਾਲ ਸੁਣਵਾਈ ਤੇ ਸਖ਼ਤ ਸਜ਼ਾ ਦੀ ਵਕਾਲਤ ਕਰਦਿਆਂ ਕਿਹਾ ਕਿ – ‘ਮੈਂ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਬਲਾਤਕਾਰ ਦੇ ਮਾਮਲਿਆਂ ਵਿੰਚ ਪੀੜਤ ਕੁੜੀ ਦੀ ਉਮਰ ਦੇ ਬਰਾਬਰ ਮਹੀਨਿਆਂ ਵਿੱਚ ਹੀ ਫ਼ੈਸਲਾ ਸੁਣਾਇਆ ਜਾਣਾ ਚਾਹੀਦਾ ਹੈ। ਜੇ ਪੀੜਤ ਔਰਤ ਦੀ ਉਮਰ 20 ਸਾਲ ਹੈ, ਤਾਂ ਸੁਣਵਾਈ 20 ਮਹੀਨਿਆਂ ’ਚ ਪੂਰੀ ਹੋਣੀ ਚਾਹੀਦੀ ਹੈ।’

 

 

ਇਸ ਤੋਂ ਪਹਿਲਾਂ ਮਥੁਰਾ ਤੋਂ ਭਾਜਪਾ ਦੇ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਡਾਕਟਰ ਨਾਲ ਬਲਾਤਕਾਰ ਤੇ ਕਤਲ ਨੂੰ ਲੈ ਕੇ ਆਖਿਆ ਸੀ ਕਿ ਹਰ ਅਸੀਂ ਅਜਿਹੀਆਂ ਘਟਨਾਵਾਂ ਬਾਰੇ ਸੁਣਦੇ ਹਾਂ, ਜਿੱਥੇ ਔਰਤਾਂ ਉੱਤੇ ਤਸ਼ੱਦਦ ਢਾਹਿਆ ਜਾਂਦਾ ਹੈ।

 

 

ਸ੍ਰੀਮਤੀ  ਹੇਮਾ ਮਾਲਿਨੀ ਨੇ ਕਿਹਾ ਕਿ ਉਨ੍ਹਾਂ ਦੀ ਰਾਇ ਮੁਤਾਬਕ ਦੋਸ਼ੀਆਂ ਨੂੰ ਸਦਾ ਲਈ ਜੇਲ੍ਹ ਵਿੱਚ ਬੰਦ ਕਰ ਦੇਣਾ ਚਾਹੀਦਾ ਹੈ ਤੇ ਕਦੇ ਵੀ ਉਨ੍ਹਾਂ ਦੀ ਰਿਹਾਈ ਨਹੀਂ ਹੋਣੀ ਚਾਹੀਦੀ।

 

 

ਇਸ ਤੋਂ ਪਹਿਲਾਂ ਰਾਜ ਸਭਾ ਦੇ ਮੈਂਬਰ ਜਯਾ ਬੱਚਨ ਨੇ ਸੋਮਵਾਰ ਨੂੰ ਕਿਹਾ ਸੀ ਕਿ ਅਜਿਹੇ ਬਲਾਤਕਾਰੀਆਂ ਨੂੰ ਜਨਤਾ ਦੇ ਵਿੱਚ ਲਿਆ ਕੇ ਕੁੱਟ–ਕੁੱਟ ਕੇ ਹੀ ਮਾਰ ਦੇਣਾ ਚਾਹੀਦਾ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਨੇ ਕਿਹਾ ਸੀ ਕਿ ਅਜਿਹੇ ਲੋਕਾਂ ਨੂੰ ਭੀੜ ਵਿੱਚ ਲਿਆ ਕੇ ਛੱਡ ਦੇਣਾ ਚਾਹੀਦਾ ਹੈ। ਲੋਕ ਉਸ ਨੂੰ ਕੁੱਟ–ਕੁੱਟ ਕੇ ਆਪੇ ਮਾਰ ਦੇਣਗੇ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:The Rapists should be punished at the earliest says Harsimrat Kaur Badal