ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਮ ਮੰਦਰ ਉਸਾਰੀ ’ਚ ਕੋਈ ਕੁੜੱਤਣ ਪੈਦਾ ਨਹੀਂ ਹੋਣੀ ਚਾਹੀਦੀ: PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਬਣੇ ਸ਼੍ਰੀ ਰਾਮ ਮੰਦਰ ਤੀਰਥ ਖੇਤਰ ਟਰੱਸਟ ਦੇ ਮੈਂਬਰਾਂ ਨੂੰ ਕਿਹਾ ਕਿ ਮੰਦਰ ਦਾ ਨਿਰਮਾਣ ਅਮਨ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਕੀਤਾ ਜਾਣਾ ਚਾਹੀਦਾ ਹੈ। ਕੋਈ ਕੁੜੱਤਣ ਪੈਦਾ ਨਹੀਂ ਕੀਤੀ ਜਾਣੀ ਚਾਹੀਦੀ। ਟਰੱਸਟ ਦੇ ਜਨਰਲ ਸੱਕਤਰ ਚੰਪਤ ਰਾਏ ਨੇ ਸ਼ੁੱਕਰਵਾਰ (21 ਫਰਵਰੀ) ਨੂੰ ਇਹ ਜਾਣਕਾਰੀ ਦਿੱਤੀ।

 

ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਅਗਵਾਈ ਵਾਲੇ ਟਰੱਸਟ ਦੇ ਚਾਰ ਮੈਂਬਰਾਂ ਨੇ ਵੀਰਵਾਰ (20 ਫਰਵਰੀ) ਨੂੰ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭੂਮੀ ਪੂਜਨ ਲਈ ਅਯੁੱਧਿਆ ਆਉਣ ਦਾ ਸੱਦਾ ਦਿੱਤਾ। ਹਾਲਾਂਕਿ, ਭੂਮੀ ਪੂਜਨ ਦੀ ਤਰੀਕ ਦਾ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ। ਚੰਪਤ ਰਾਏ ਨੇ ਮੀਟਿੰਗ ਨੂੰ ਸ਼ਿਸ਼ਟਾਚਾਰ ਭਰੇ ਸੱਦੇ ਵਜੋਂ ਦੱਸਿਆ ਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਅਜਿਹਾ ਕੁਝ ਨਹੀਂ ਹੋਣਾ ਚਾਹੀਦਾ ਜਿਸ ਨਾਲ ਦੇਸ਼ ਦਾ ਵਾਤਾਵਰਣ ਖਰਾਬ ਹੋ ਜਾਵੇ।

 

ਇਸ ਤੋਂ ਪਹਿਲਾਂ ਵੀਐਚਪੀ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਕਿਹਾ ਕਿ 'ਰਾਮੋਤਸਵ' 25 ਮਾਰਚ ਤੋਂ 8 ਅਪ੍ਰੈਲ ਤੱਕ ਰਾਮ ਨਵਮੀ ਦੇ ਤਿਉਹਾਰ 'ਤੇ ਮਨਾਇਆ ਜਾਵੇਗਾ। ਇਸ ਸਮੇਂ ਦੌਰਾਨ ਵੀਐਚਪੀ ਕਰਮਚਾਰੀ ਦੇਸ਼ ਭਰ ਦੇ 2.75 ਲੱਖ ਪਿੰਡਾਂ ਵਿੱਚ ਪਹੁੰਚਣਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:There should not be any bitterness in the construction of Ram temple Modi